ਪੰਜਾਬ ''ਚ ਵੱਡਾ ਹਾਦਸਾ, 13 ਸਾਲਾ ਬੱਚੇ ਦੀ ਦਰਦਨਾਕ ਮੌਤ, ਸਿਰ ਉਪਰੋਂ ਲੰਘਿਆ ਟਰੱਕ ਦਾ ਟਾਇਰ

Monday, Aug 26, 2024 - 06:57 PM (IST)

ਪੰਜਾਬ ''ਚ ਵੱਡਾ ਹਾਦਸਾ, 13 ਸਾਲਾ ਬੱਚੇ ਦੀ ਦਰਦਨਾਕ ਮੌਤ, ਸਿਰ ਉਪਰੋਂ ਲੰਘਿਆ ਟਰੱਕ ਦਾ ਟਾਇਰ

ਜਲੰਧਰ (ਵਰੁਣ)- ਜਲੰਧਰ ਵਿਖੇ ਸੰਜੇ ਗਾਂਧੀ ਨਗਰ ਵਿੱਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ 13 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਐਕਟਿਵਾ 'ਤੇ 3 ਬੱਚੇ ਸਵਾਰ ਹੋ ਕੇ ਜਾ ਰਹੇ ਸਨ। ਉਨ੍ਹਾਂ ਦੀ ਐਕਟਿਵਾ ਸੰਜੇ ਗਾਂਧੀ ਨਗਰ ਤੋਂ ਜਾ ਰਹੀ ਸੀ ਕਿ ਇਸੇ ਦੌਰਾਨ ਉਹ ਟਰੱਕ ਦੀ ਲਪੇਟ ਵਿਚ ਆ ਗਏ। ਇਸ ਦੌਰਾਨ ਇਕ ਬੱਚਾ ਸੜਕ 'ਤੇ ਡਿੱਗ ਗਿਆ ਅਤੇ ਟਰੱਕ ਦਾ ਟਾਇਰ ਉਸ ਦੇ ਉੱਪਰ ਚੜ੍ਹ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬਾਕੀ ਦੋ ਬੱਚੇ ਵਾਲ-ਵਾਲ ਬਚ ਗਏ। ਟਰੱਕ ਚਾਲਕ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। 

ਲੋਕਾਂ ਨੇ ਇਸ ਹਾਦਸੇ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ 8 ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਬੱਚੇ ਦੇ ਪਰਿਵਾਰ ਵਾਲੇ ਪਹੁੰਚੇ। ਲਾਸ਼ ਬਣੇ ਪੁੱਤ ਨੂੰ ਵੇਖ ਕੇ ਧਾਹਾਂ ਮਾਰ-ਮਾਰ ਰੋ ਰਹੇ ਪਰਿਵਾਰ ਨੂੰ ਵੇਖ ਹਰ ਕਿਸੇ ਦੀਆਂ ਅੱਖਾਂ ਨਮ ਸਨ। ਹਾਦਸੇ ਦਾ ਸ਼ਿਕਾਰ ਹੋਇਆ ਬੱਚਾ ਪ੍ਰਵਾਸੀ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਬਿਜਲੀ ਚੋਰੀ ਕਰਨ ਨੂੰ ਲੈ ਕੇ PSPCL ਦੀ ਵੱਡੀ ਕਾਰਵਾਈ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News