ਚਾਰ ਮਹੀਨਿਆਂ ਦੀ ਗਰਭਵਤੀ ਨਿਕਲੀ 13 ਸਾਲਾ ਧੀ, ਜਦੋਂ ਸੱਚ ਸੁਣਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

Thursday, Aug 01, 2024 - 06:24 PM (IST)

ਚਾਰ ਮਹੀਨਿਆਂ ਦੀ ਗਰਭਵਤੀ ਨਿਕਲੀ 13 ਸਾਲਾ ਧੀ, ਜਦੋਂ ਸੱਚ ਸੁਣਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

ਲੁਧਿਆਣਾ (ਅਨਿਲ) : ਲੁਧਿਆਣਾ ਦੇ ਇਕ ਇਲਾਕੇ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਹਵਸ ਦੇ ਅੰਨ੍ਹੇ ਇਕ ਨੌਜਵਾਨ ਨੇ 13 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਕੇ ਉਸ ਨੂੰ ਗਰਭਵਤੀ ਕਰ ਦਿੱਤਾ। ਨਾਬਾਲਗ ਨੂੰ ਜਬਰਜ਼ਿਨਾਹ ਕਰਕੇ ਗਰਭਵਤੀ ਕਰਨ ਦੇ ਦੋਸ਼ ਹੇਠ ਥਾਣਾ ਮੇਹਰਬਾਨ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੇਹਰਬਾਨ ਦੇ ਇੰਚਾਰਜ ਨੇ ਦੱਸਿਆ ਕਿ ਪੀੜਤ ਬੱਚੀ ਦੀ ਮਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ 13 ਸਾਲ ਦੀ ਬੇਟੀ ਕਾਫੀ ਸਮੇਂ ਤੋਂ ਬੀਮਾਰ ਸੀ, ਜਿਸ ਤੋਂ ਬਾਅਦ ਉਹ ਡਾਕਟਰ ਕੋਲ ਗਈ ਤਾਂ ਡਾਕਟਰ ਨੇ ਉਸ ਨੂੰ ਦੱਸਿਆ ਉਸ ਦੀ ਲੜਕੀ 4 ਮਹੀਨੇ ਦੀ ਗਰਭਵਤੀ ਹੈ।

ਇਹ ਵੀ ਪੜ੍ਹੋ : ਪਹਾੜਾਂ 'ਚ ਪੈ ਰਹੇ ਭਾਰੀ ਮੀਂਹ ਦਰਮਿਆਨ ਪੰਜਾਬ 'ਚ ਜਾਰੀ ਹੋਇਆ ਅਲਰਟ

ਇਸ ਤੋਂ ਬਾਅਦ ਜਦੋਂ ਉਸ ਨੇ ਆਪਣੀ ਧੀ ਨੂੰ ਇਸ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਦੋਸ਼ੀ ਅਲਤਾਫ ਸ਼ੇਖ ਨੇ ਕਈ ਵਾਰ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ ਹਨ। ਦੂਜੇ ਪਾਸੇ ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਕਾਰਣ ਵਿਗੜਣ ਲੱਗੀ ਵਿਦਿਆਰਥੀਆਂ ਦੀ ਸਿਹਤ, ਸਕੂਲਾਂ ਦਾ ਸਮਾਂ ਬਦਲਣ ਦੀ ਮੰਗ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News