ਮੁੰਡੇ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਦੁਖ਼ੀ ਹੋ 13 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ
Monday, May 13, 2024 - 06:57 PM (IST)

ਕਪੂਰਥਲਾ- ਕਪੂਰਥਲਾ ਵਿਖੇ ਪਿੰਡ ਬੂਟ ਵਿਚ 13 ਸਾਲਾ ਕੁੜੀ ਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਜਿਸ ਮੁੰਡੇ ਨਾਲ ਉਸ ਦਾ ਵਿਆਹ ਹੋਣਾ ਸੀ, ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਰਕੇ ਉਹ ਪਰੇਸ਼ਾਨ ਰਹਿੰਦੀ ਸੀ। ਘਟਨਾ ਦੀ ਸੂਚਨਾ ਮਿਲਣ ਮਗਰੋਂ ਮੌਕੇ ਉਚੇ ਥਾਣਾ ਸੁਭਾਨਪੁਰ ਐੱਸ. ਐੱਚ. ਓ. ਹਰਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਚ ਰੱਖਵਾ ਦਿੱਤਾ ਹੈ।
ਐੱਸ. ਐੱਚ. ਓ. ਹਰਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਦੇ ਬਿਆਨ 'ਤੇ ਦੋਸ਼ੀ ਨੌਜਵਾਨ ਖ਼ਿਲਾਫ਼ ਧਾਰਾ 306 ਦੇ ਤਹਿਤ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਡੀ. ਐੱਸ. ਪੀ. ਭੁਲੱਥ ਸੁਰਿੰਦਰ ਪਾਲ ਨੇ ਦੱਸਿਆ ਕਿ ਇਕ ਪਿੰਡ ਵਾਸੀ ਨਾਬਾਲਗ ਕੁੜੀ ਦੀ ਪਿੰਡ ਡੋਗਰਾਵਾਲ ਦੇ ਮੁੰਡੇ ਜਤਿੰਦਰ ਸਿੰਘ ਨਾਲ ਵਿਆਹ ਤੈਅ ਹੋਇਆ ਸੀ ਪਰ ਕੁਝ ਦਿਨ ਪਹਿਲਾਂ ਮੁੰਡੇ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਦੇ ਚਲਦਿਆਂ ਪਰੇਸ਼ਾਨ ਕੁੜੀ ਨੇ ਦੇਰ ਰਾਤ ਚੁੰਨੀ ਨਾਲ ਫਾਹਾ ਬਣਾ ਕੇ ਲਟਕ ਕੇ ਖ਼ੁਦਕੁਸ਼ੀ ਕਰ ਲਈ। ਉਥੇ ਹੀ ਧੀ ਵੱਲੋਂ ਚੁੱਕੇ ਗਏ ਇਸ ਖ਼ੌਫ਼ਨਾਕ ਕਦਮ ਨਾਲ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬੱਸ 'ਚੋਂ ਉਤਰਦੇ ਹੀ ਵਿਅਕਤੀ ਨੂੰ ਮਾਰ ਦਿੱਤੀ ਗੋਲ਼ੀ, ਵੀਡੀਓ 'ਚ ਵੇਖੋ ਖ਼ੌਫ਼ਨਾਕ ਮੰਜ਼ਰ
ਉਥੇ ਹੀ ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਨਾਬਾਲਗ ਕੁੜੀ ਨਾਲ ਸਰੀਰਕ ਸੰਬੰਧ ਬਣਾਏ ਜਾਣ ਦੇ ਸ਼ੱਕ ਨੂੰ ਵੇਖਦੇ ਹੋਏ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਉਚਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਪੋਸਟਮਾਰਟਮ ਦੇ ਉਪਰੰਤ ਲਾਸ਼ ਨੂੰ ਪਰਿਵਾਰ ਵਾਲਿਆਂ ਦੇ ਹਵਾਲੇ ਸੌਂਪਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਯੈਲੋ ਅਲਰਟ' ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਤੇ ਹੋਵੇਗੀ ਬਾਰਿਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8