ਪੰਜਾਬ 'ਚ ਫਿਰ ਸ਼ਰਮਸਾਰ ਹੋਈ ਇਨਸਾਨੀਅਤ, ਨਾਨੀ ਕੋਲ ਆਈ 13 ਸਾਲਾ ਕੁੜੀ ਨਾਲ ਜੋ ਹੋਇਆ ਸੁਣ ਉੱਡਣਗੇ ਹੋਸ਼

Monday, Aug 05, 2024 - 06:17 PM (IST)

ਪੰਜਾਬ 'ਚ ਫਿਰ ਸ਼ਰਮਸਾਰ ਹੋਈ ਇਨਸਾਨੀਅਤ, ਨਾਨੀ ਕੋਲ ਆਈ 13 ਸਾਲਾ ਕੁੜੀ ਨਾਲ ਜੋ ਹੋਇਆ ਸੁਣ ਉੱਡਣਗੇ ਹੋਸ਼

ਲੁਧਿਆਣਾ (ਅਨਿਲ) : ਨਾਨੀ ਘਰ ਆਈ 13 ਸਾਲਾ ਨਾਬਾਲਿਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਇਕ ਇਲਾਕੇ ਵਿਚ ਵਾਪਰੀ ਹੈ। ਪੁਲਸ ਨੇ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਜਾਂਚ ਅਧਿਕਾਰੀ ਕਸ਼ਮੀਰ ਸਿੰਘ ਨੇ ਕਿਹਾ ਕਿ ਪੁਲਸ ਕੋਲ ਇਕ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਬੇਟੀ ਨਾਨੀ ਨੂੰ ਮਿਲਣ ਜਲੰਧਰ ਬਾਈਪਾਸ ਦੇ ਨੇੜੇ ਆਈ ਸੀ ਪਰ ਨਾਨੀ ਘਰ ਵਿਚ ਨਾ ਹੋਣ ਕਾਰਣ ਉਹ ਬਾਈਪਾਸ ਨੇੜੇ ਬੈਠੀ ਰਹੀ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਬ੍ਰੇਕ ਫੇਲ੍ਹ ਹੋਣ ਕਾਰਣ ਦੋ ਬੱਸਾਂ ਦੀ ਟੱਕਰ, ਸ਼ਹੀਦਾਂ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਵਿਅਕਤੀ ਦੀ ਮੌਤ

ਇਸ ਦੌਰਾਨ ਮੋਟਰਸਾਈਕਲ 'ਤੇ ਇਕ ਵਿਅਕਤੀ ਆਇਆ ਜੋ ਉਸ ਧੀ ਨੂੰ ਇਕ ਅਨਜਾਣ ਥਾਂ 'ਤੇ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਜਸਪਾਲ ਸਿੰਘ ਫੌਜੀ ਖ਼ਿਲਾਫ਼ ਪੋਸਕੋ ਐਕਟ ਅਧੀਨ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਫਰਾਰ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ 'ਚ ਦੁਖਦ ਘਟਨਾ, ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਮਿਲੀਆਂ ਦੋ ਸਕੇ ਭਰਾਵਾਂ ਦੀ ਲਾਸ਼ਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News