14 ਸਾਲਾ ਬੱਚੇ ਨੂੰ ਟਰੱਕ ਨੇ ਦਰੜਿਆ, ਮੌਤ
Tuesday, Jun 13, 2017 - 06:45 AM (IST)
ਤਰਨਤਾਰਨ, (ਰਾਜੂ, ਚਮੇਲ)— ਪਿੰਡ ਪੰਡੋਰੀ ਗੋਲਾ ਨੇੜੇ ਇਕ 14 ਸਾਲਾ ਬੱਚੇ ਨੂੰ ਟਰੱਕ ਵੱਲੋਂ ਦਰੜ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਰਾਜਵਿੰਦਰ ਕੌਰ ਪਤਨੀ ਪਲਵਿੰਦਰ ਸਿੰਘ ਵਾਸੀ ਮੁਗਲਾਣੀ ਥਾਣਾ ਵੈਰੋਂਵਾਲ ਨੇ ਦੱਸਿਆ ਕਿ ਉਹ ਆਪਣੇ ਦੋਹਤੇ ਦਲਜੀਤ ਸਿੰਘ (14 ਸਾਲਾ) ਨਾਲ ਪਿੰਡ ਮੁਗਲਾਣੀ ਤੋਂ ਪਿੰਡ ਸੰਘੇ ਵੱਲ ਸਕੂਟਰੀ 'ਤੇ ਜਾ ਰਹੀ ਸੀ, ਜਦੋਂ ਉਹ ਪਿੰਡ ਪੰਡੋਰੀ ਗੋਲਾ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਨੇ ਉਨ੍ਹਾਂ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਪਿੱਛੇ ਬੈਠਾ ਦੋਹਤਾ ਸਕੂਟਰੀ ਤੋਂ ਹੇਠਾਂ ਡਿੱਗ ਪਿਆ ਅਤੇ ਟਰੱਕ ਹੇਠਾਂ ਆਉਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਕੌਰ ਦੇ ਬਿਆਨਾਂ 'ਤੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
