ਫ਼ਤਿਹਗੜ੍ਹ ਸਾਹਿਬ ਦੀ ਹੈਰਾਨ ਕਰਨ ਵਾਲੀ ਘਟਨਾ, 14 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

Saturday, Feb 18, 2023 - 06:47 PM (IST)

ਫ਼ਤਿਹਗੜ੍ਹ ਸਾਹਿਬ ਦੀ ਹੈਰਾਨ ਕਰਨ ਵਾਲੀ ਘਟਨਾ, 14 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਫ਼ਤਿਹਗੜ੍ਹ ਸਾਹਿਬ (ਵਿਪਨ ਬੀਜਾ) : ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਇਕ ਮਜ਼ਦੂਰ ਪਰਿਵਾਰ ਦੀ 14 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਕਰੀਬ 14 ਸਾਲ ਦੀ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਨਾਬਾਲਗ ਕੁੜੀ ਕੁਝ ਸਮਾਂ ਪਹਿਲਾਂ ਇਕ ਲੜਕੇ ਨਾਲ ਘਰੋਂ ਚਲੀ ਗਈ ਸੀ। ਕਾਫ਼ੀ ਸਮੇਂ ਤਕ ਉਸ ਦੇ ਨਾਲ ਰਹਿਣ ਤੋਂ ਬਾਅਦ ਜਦੋਂ ਉਹ ਘਰ ਵਾਪਸ ਆਈ ਤਾਂ ਉਸ ਦੀ ਮਾਤਾ ਆਪਣੀ ਬੇਟੀ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਈ ਜਿੱਥੇ ਉਸ ਦੀ ਕੁੱਖੋਂ ਇਕ ਲੜਕੇ ਨੇ ਜਨਮ ਲਿਆ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਦੀ ਡੇਟਸ਼ੀਟ ’ਚ ਤਬਦੀਲੀ

ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਪੀੜਤ ਲੜਕੀ ਨੇ ਆਪਣੀ ਉਮਰ 14 ਸਾਲ ਦੇ ਕਰੀਬ ਦੱਸੀ ਹੈ। ਇਸ ਸਬੰਧੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਗਲੇਰੀ ਕਾਰਵਾਈ ਲਈ ਸਬੰਧਤ ਥਾਣੇ ਦੀ ਪੁਲਸ ਤੇ ਚਾਈਲਡ ਕਮੇਟੀ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਤੇ ਉਸ ਦਾ ਪਰਿਵਾਰ ਉਨ੍ਹਾਂ ਦੇ ਸੰਪਰਕ ਵਿਚ ਹੈ ਅਤੇ ਸਮੇਂ ਤੋਂ ਪਹਿਲਾਂ ਜਨਮੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਬੰਧੀ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ’ਚ ਪੀੜਤ ਲੜਕੀ ਦੀ ਕਾਊਂਸਿਲੰਗ ਵੀ ਕੀਤੀ ਜਾਵੇਗੀ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਏ. ਐੱਸ. ਆਈ. ’ਤੇ ਪੁਲਸ ਨੇ ਦਰਜ ਕੀਤਾ ਕੇਸ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News