ਮੋਬਾਇਲ 'ਤੇ ਗੱਲ ਕਰਦਿਆਂ ਮੁੰਡੇ ਨੂੰ ਜ਼ਹਿਰੀਲੇ ਸੱਪ ਨੇ ਡੱਸਿਆ! ਤੜਫ਼-ਤੜਫ਼ ਕੇ ਨਿਕਲੀ ਜਾਨ
Saturday, Jun 20, 2026 - 12:19 PM (IST)
ਮੁਕੇਰੀਆਂ (ਬਲਬੀਰ)-ਮੁਕੇਰੀਆਂ ਦੇ ਪਿੰਡ ਮਹਿਤਪੁਰ (ਮਨਸੂਰਪੁਰ) 'ਚ ਇਕ ਦੁੱਖ਼ਦਾਈ ਘਟਨਾ ਵਾਪਰੀ ਹੈ, ਜਿੱਥੇ ਇਕ 16 ਸਾਲਾ ਲੜਕੇ ਦੀ ਜ਼ਹਿਰੀਲੇ ਸੱਪ ਦੇ ਡੱਸਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਭਿਜੋਤ ਸਿੰਘ (16) ਪੁੱਤਰ ਗੁਰਬਖਸ਼ ਸਿੰਘ ਨਿਵਾਸੀ ਮਹਿਤਪੁਰ, ਤਹਿਸੀਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਵੱਜੋਂ ਹੋਈ।
ਇਹ ਵੀ ਪੜ੍ਹੋ: ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
ਮਿਲੀ ਜਾਣਕਾਰੀ ਮੁਤਾਬਕ ਅਭਿਜੋਤ ਸਿੰਘ ਵੀਰਵਾਰ ਰਾਤ ਲਗਭਗ ਸਾਢੇ 8 ਵਜੇ ਆਪਣੇ ਮੋਬਾਇਲ ਫੋਨ ’ਤੇ ਗੱਲ ਕਰ ਰਿਹਾ ਸੀ। ਗੱਲ ਕਰਦੇ ਸਮੇਂ ਉਹ ਆਪਣੇ ਘਰ ਨੇੜੇ ਪੌੜੀਆਂ ’ਤੇ ਬੈਠ ਗਿਆ ਤਾਂ ਇਕ ਜ਼ਹਿਰੀਲੇ ਸੱਪ ਨੇ ਉਸ ਦੀ ਉਂਗਲੀ ਨੂੰ ਡੰਗ ਮਾਰਿਆ। ਜਦੋਂ ਉਸ ਨੇ ਹੱਥ ਹਿਲਾਇਆ ਤਾਂ ਸੱਪ ਡਿੱਗ ਪਿਆ, ਜਿਸ ਨਾਲ ਉਸ ਦੇ ਪਰਿਵਾਰ ਨੂੰ ਪਤਾ ਲੱਗਾ। ਪਰਿਵਾਰ ਨੇ ਤੁਰੰਤ ਉਸ ਨੂੰ ਇਲਾਜ ਲਈ ਮੁਕੇਰੀਆਂ ਸਿਵਲ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ ਜਾਰੀ
ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਅੰਮ੍ਰਿਤਸਰ ਰੈਫਰ ਕਰ ਦਿੱਤਾ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਭਿਜੋਤ ਸਿੰਘ ਇਕ ਗ਼ਰੀਬ ਪਰਿਵਾਰ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਬੇਵਕਤੀ ਮੌਤ ਨੇ ਉਸ ਦੇ ਪਰਿਵਾਰ ’ਤੇ ਦੁੱਖ਼ਾਂ ਦਾ ਪਹਾੜ ਢਾਹ ਦਿੱਤਾ ਹੈ। ਇਕਲੌਤਾ ਪੁੱਤਰ ਅਤੇ ਇਕ ਭੈਣ ਦਾ ਇਕਲੌਤਾ ਭਰਾ ਹੋਣ ਦੇ ਨਾਤੇ, ਪਰਿਵਾਰ ਸੋਗ ਦੀ ਸਥਿਤੀ ’ਚ ਹੈ। ਅਭਿਜੋਤ ਸਿੰਘ ਦੀ ਮੌਤ ਦੀ ਖ਼ਬਰ ਨਾਲ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ’ਚ ਸੋਗ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
