ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ, 2 ਸਾਲਾ ਬੱਚੀ ਦੀ ਮੌਤ

Monday, Sep 16, 2024 - 11:40 AM (IST)

ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ, 2 ਸਾਲਾ ਬੱਚੀ ਦੀ ਮੌਤ

ਗੁਰਦਾਸਪੁਰ (ਵਿਨੋਦ)-ਤੇਜ਼ ਰਫ਼ਤਾਰ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਵੱਲੋਂ ਇਕ ਸਕੂਟਰੀ ’ਤੇ ਸਵਾਰ ਵਿਅਕਤੀ ਨੂੰ ਟੱਕਰ ਮਾਰ ਦੇਣ ਤੋਂ ਬਾਅਦ 2 ਸਾਲਾ ਬੱਚੀ ਦੀ ਮੌਤ ਹੋਣ ਅਤੇ ਉਸ ਦੇ ਪਿਤਾ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਟੀ ਪੁਲਸ ਗੁਰਦਾਸਪੁਰ ਨੇ ਦੋ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਜਾਂਦੇ ਦੋ ਨੌਜਵਾਨਾਂ ਦੀ ਮੌਤ, ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਮਾਰ 'ਤੇ ਸਰਦਾਰ ਮੁੰਡੇ

ਇਸ ਸਬੰਧੀ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਰੀਜਨ ਬਸਤੀ ਨਵਾਂ ਟਾਂਡਾ ਥਾਣਾ ਬਹਿਰਾਮਪੁਰ ਨੇ ਬਿਆਨ ਦਿੱਤਾ ਕਿ ਉਸ ਦੇ ਚਾਚੇ ਦਾ ਮੁੰਡਾ ਰਣਜੀਤ ਸਿੰਘ, ਆਪਣੀ ਪਤਨੀ ਮਨਪ੍ਰੀਤ ਕੌਰ ਅਤੇ 2 ਸਾਲਾ ਕੁੜੀ ਗੁਰਬਾਜ ਕੌਰ ਦੇ ਨਾਲ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਆਪਣੇ ਪਿੰਡ ਬਸਤੀ ਨਵਾਂ ਟਾਂਡਾ ਨੂੰ ਜਾ ਰਿਹਾ ਸੀ ਕਿ ਜਦ ਉਹ ਦਿੱਲੀ ਪਬਲਿਕ ਸਕੂਲ ਬਹਿਰਾਮਪੁਰ ਰੋਡ ਗੁਰਦਾਸਪੁਰ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਜਵੀਤੇਸ ਪੁੱਤਰ ਸ਼ਸੀ ਕੁਮਾਰ ਵਾਸੀ ਰੋੜੀ ਮੁਹੱਲਾ, ਪਾਰਥ ਵਾਸੀ ਨਜ਼ਦੀਕ ਨਵਾਂ ਬੱਸ ਸਟੈਂਡ ਗੁਰਦਾਸਪੁਰ ਨੇ ਆਪਣਾ ਉਨ੍ਹਾਂ ਦੀ ਸਕੂਟਰੀ 'ਚ ਆਪਣਾ ਮੋਟਰਸਾਈਕਲ ਮਾਰ ਦਿੱਤਾ। ਜਿਸ ਨਾਲ ਸੜਕ 'ਤੇ ਡਿੱਗਣ ਕਰਕੇ ਉਨ੍ਹਾਂ ਦੇ ਕਾਫੀ ਗੰਭੀਰ ਸੱਟਾਂ ਲੱਗ ਗਈਆਂ । ਜਦਕਿ ਕੁੜੀ ਗੁਰਬਾਜ ਕੌਰ ਦੀ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਦੋਵਾਂ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ, ਇਕ ਸ਼ਰਧਾਲੂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News