ਕੈਨੇਡਾ ਤੋਂ ਮੁੜ ਆਈ ਦਿਲ ਝੰਜੋੜਨ ਵਾਲੀ ਖ਼ਬਰ, 20 ਸਾਲਾ ਕੁੜੀ ਨੂੰ ਠੰਡ ਕਾਰਣ ਪਿਆ ਦੌਰਾ, ਹੋਈ ਮੌਤ

Monday, Nov 27, 2023 - 06:39 PM (IST)

ਕੈਨੇਡਾ ਤੋਂ ਮੁੜ ਆਈ ਦਿਲ ਝੰਜੋੜਨ ਵਾਲੀ ਖ਼ਬਰ, 20 ਸਾਲਾ ਕੁੜੀ ਨੂੰ ਠੰਡ ਕਾਰਣ ਪਿਆ ਦੌਰਾ, ਹੋਈ ਮੌਤ

ਅਮਰਗੜ੍ਹ (ਸ਼ੇਰਗਿੱਲ) : ਕੈਨੇਡਾ ਵਿਚ ਨੌਜਵਾਨ ਮੁੰਡੇ-ਕੁੜੀਆਂ ਦੀ ਮੌਤ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਅਮਰਗੜ੍ਹ ਦਾ ਸਾਹਮਣੇ ਆਇਆ ਹੈ। ਜਿੱਥੋਂ ਲਗਭਗ 6 ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਗਈ 20 ਸਾਲਾ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ । ਲੜਕੀ ਦੇ ਪਿਤਾ ਸਤਬੀਰ ਸਿੰਘ ਸੋਹੀ ਵਾਸੀ ਅਮਰਗੜ੍ਹ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਨੀਤ ਕੌਰ ਅਪ੍ਰੈਲ ਮਹੀਨੇ ਕੈਲਗਿਰੀ ਗਈ ਸੀ।

ਇਹ ਵੀ ਪੜ੍ਹੋ : ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ-ਚਿਹਾੜਾ, 1 ਦੀ ਮੌਤ

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦੀ ਧੀ ਦੀ ਸਹੇਲੀ ਦਾ ਫੋਨ ਆਇਆ ਕਿ ਉਸ ਨੂੰ ਠੰਢ ਲੱਗਣ ਉਪਰੰਤ ਦਿਲ ਦਾ ਦੌਰਾ ਪੈ ਗਿਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਨੌਜਵਾਨ ਧੀ ਦੀ ਮੌਤ ਤੋਂ ਬਾਅਦ ਪਰਿਵਾਰ ਵਿਚ ਕੋਹਰਾਮ ਮਚ ਗਿਆ ਹੈ। ਇਸ ਦੁਖਦ ਘਟਨਾ ਨਾਲ ਜਿੱਥੇ ਪਰਿਵਾਰ ਸਦਮੇ ਵਿਚ ਹੈ, ਉਥੇ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਤਿੰਨ ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News