ਗੁਰਦਾਸਪੁਰ 'ਚ 20 ਸਾਲ ਦੀ ਕੁੜੀ ਨੂੰ ਵਰਗਲਾ ਕੇ ਲੈ ਗਿਆ 60 ਸਾਲਾ ਬਜ਼ੁਰਗ

Thursday, Aug 03, 2023 - 01:44 PM (IST)

ਗੁਰਦਾਸਪੁਰ 'ਚ 20 ਸਾਲ ਦੀ ਕੁੜੀ ਨੂੰ ਵਰਗਲਾ ਕੇ ਲੈ ਗਿਆ 60 ਸਾਲਾ ਬਜ਼ੁਰਗ

ਗੁਰਦਾਸਪੁਰ (ਗੁਰਪ੍ਰੀਤ)- ਗੁੱਜਰ ਭਾਈਚਾਰੇ ਨਾਲ ਸਬੰਧਤ ਇਕ 20 ਸਾਲ ਦੀ ਕੁੜੀ ਨੂੰ 60 ਸਾਲਾ ਵਿਅਕਤੀ ਵੱਲੋਂ ਵਰਗਲਾ ਕੇ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁੱਜਰ ਭਾਈਚਾਰੇ ਵਲੋਂ ਗੰਭੀਰ ਇਲਜ਼ਾਮ ਲਗਾਉਂਦਿਆਂ ਹੋਇਆ ਐੱਸਐੱਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਗੁੱਜਰ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ ਉਹ ਦੀਨਾਨਗਰ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਦੀ ਇਕ 20 ਸਾਲ ਦੀ ਕੁੜੀ ਨੂੰ ਪਿੰਡ ਦੇ ਹੀ ਇਕ 60 ਸਾਲ ਦੇ ਵਿਅਕਤੀ ਵਲੋਂ ਵਰਗਲਾ ਕੇ ਅਗਵਾ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਗਟਰ ਦੇ ਸਾਹਮਣੇ ਖੜ੍ਹੇ ਹੋ ਕੇ ਅਰਦਾਸ ਕਰਨ ਦੀ ਵੀਡੀਓ ਵਾਇਰਲ, SGPC ਨੇ ਸ਼ੁਰੂ ਕੀਤੀ ਕਾਰਵਾਈ

ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਥਾਣਾ ਦੀਨਾਨਗਰ 'ਚ ਉਨ੍ਹਾਂ ਦੇ ਵੱਲੋਂ 4 ਦਿਨ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਪੁਲਸ ਦੇ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਰੋਸ ਵਜੋਂ ਅੱਜ ਐੱਸਐੱਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪ ਕੇ ਇਨਸਾਫ਼ ਦੀ ਗੁਹਾਰ ਲਗਾਈ ਹੈ।  ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਗੁੱਜਰ ਭਾਈਚਾਰੇ ਵਲੋਂ ਸੜਕਾਂ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।

ਇਹ ਵੀ ਪੜ੍ਹੋ- ਡੇਂਗੂ ਤੋਂ ਬਾਅਦ ਹੁਣ ਇਸ ਬੀਮਾਰੀ ਨੇ ਘੇਰੇ ਅੰਮ੍ਰਿਤਸਰ ਦੇ ਵਾਸੀ, ਬੱਚਿਆਂ ਤੇ ਬਜ਼ੁਰਗਾਂ ਨੂੰ ਵਧੇਰੇ ਖ਼ਤਰਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News