ਪਰਿਵਾਰ ''ਤੇ ਵਰਿਆ ਕਹਿਰ, ਸਹੁਰੇ ਘਰ ਜਾ ਰਹੇ 20 ਸਾਲਾ ਨੌਜਵਾਨ ਦੀ ਦਰਦਨਾਕ ਮੌਤ

Friday, May 03, 2024 - 10:45 AM (IST)

ਪਰਿਵਾਰ ''ਤੇ ਵਰਿਆ ਕਹਿਰ, ਸਹੁਰੇ ਘਰ ਜਾ ਰਹੇ 20 ਸਾਲਾ ਨੌਜਵਾਨ ਦੀ ਦਰਦਨਾਕ ਮੌਤ

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਬੀਤੇ ਵੀਰਵਾਰ ਦੀ ਰਾਤ ਨੂੰ 11 ਵਜੇ ਦੇ ਕਰੀਬ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਭਰਾ ਯੁਵਰਾਜ ਸਿੰਘ ਨੇ ਦੱਸਿਆ ਕਿ ਗੁਰਬਖਸ਼ ਸਿੰਘ ਵਾਸੀ ਬੁੱਟਰ ਜੋ ਕਿ ਕਿਸੇ ਸੈਲਰ ਵਿਚ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਬੀਤੇ ਵੀਰਵਾਰ ਦੀ ਰਾਤ ਨੂੰ ਆਪਣਾ ਕੰਮ ਖ਼ਤਮ ਕਰਕੇ ਕਿਸੇ ਸਹੁਰੇ ਘਰ ਜਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਬੇਹੱਦ ਚੌਕਸ ਰਹਿਣ ਦੀ ਲੋੜ

ਇਸ ਦੌਰਾਨ ਪਿੰਡ ਸਰੂਪੇ ਵਾਲੇ ਵਿਖੇ ਇਕ ਟਰੈਕਟਰ ਟਰਾਲੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਟੱਕਰ ਦੌਰਾਨ ਗੁਰਬਖਸ਼ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਟਰੈਕਟਰ ਟਰਾਲੀ ਵਾਲੇ ਦੋਸ਼ੀਆਂ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਧਰ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜ ਦਿੱਤੀ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News