ਉੜੀਸਾ ਦੀ ਰਹਿਣ ਵਾਲੀ 22 ਸਾਲਾ ਵਿਦਿਆਰਥਣ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ

Wednesday, Jun 26, 2024 - 04:08 AM (IST)

ਜਲੰਧਰ (ਮਹੇਸ਼) - ਮੂਲ ਰੂਪ ’ਚ ਉੜੀਸਾ ਦੀ ਰਹਿਣ ਵਾਲੀ 22 ਸਾਲਾ ਵਿਦਿਆਰਥਣ ਨੂੰ ਰਸਤੇ ’ਚ ਘੇਰ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ’ਚ ਥਾਣਾ ਪਤਾਰਾ ਪੁਲਸ ਨੇ ਥਾਣਾ ਰਾਮਾ ਮੰਡੀ ਅਧੀਨ ਪੈਂਦੇ ਇਲਾਕੇ ਲੱਧੇਵਾਲੀ ਦੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਪਤਾਰਾ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਮਾਮਲਾ ਦਰਜ ਹੋਣ ਦੇ 3 ਘੰਟਿਆਂ ’ਚ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ।

ਉਕਤ ਦੋਸ਼ੀਆਂ ਦੀ ਪਛਾਣ ਅਮਨਜੋਤ ਸਿੰਘ ਉਰਫ਼ ਅਮਨ (22) ਪੁੱਤਰ ਰਾਜ ਕੁਮਾਰ ਵਾਸੀ ਮਕਾਨ ਨੰ. 231 ਪੰਜਾਬ ਐਵੀਨਿਊ, ਲੱਧੇਵਾਲੀ ਹਾਲ ਵਾਸੀ ਕਿਰਾਏਦਾਰ ਪਿੰਡ ਲਾਲੇਵਾਲੀ ਜਲੰਧਰ, ਮਨਜੀਤ ਸਿੰਘ ਸ਼ੇਰਾ (26) ਪੁੱਤਰ ਮਹਿੰਦਰ ਸਿੰਘ ਤੇ ਰਣਵੀਰ ਸਿੰਘ ਇੰਦੀ (18) ਪੁੱਤਰ ਜੁਝਾਰ ਸਿੰਘ ਦੋਵੇਂ ਵਾਸੀ ਨਜ਼ਦੀਕੀ ਪ੍ਰਾਇਮਰੀ ਸਕੂਲ ਲੁਹਾਰਾਂ ਮੁਹੱਲਾ ਲੱਧੇਵਾਲੀ ਜਲੰਧਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਇਨ੍ਹਾਂ ਸ਼ਕਤੀਆਂ ਦਾ ਮਾਲਕ ਹੁੰਦਾ ਹੈ ਵਿਰੋਧੀ ਧਿਰ ਦਾ ਨੇਤਾ, ਨਿਭਾਉਣੀ ਪੈਂਦੀ ਹੈ ਅਹਿਮ ਜ਼ਿੰਮੇਦਾਰੀ

ਪਤਾਰਾ ਥਾਣਾ ਮੁਖੀ ਨੇ ਦੱਸਿਆ ਕਿ ਪਤਾਰਾ ਥਾਣੇ ’ਚ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376, 366, 506, 120ਬੀ ਤਹਿਤ ਥਾਣਾ ਪਤਾਰਾ ’ਚ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਪਤਾਰਾ ਦੀ ਹਿਰਾਸਤ ’ਚ ਰੱਖੇ ਤਿੰਨਾਂ ਦੋਸ਼ੀਆਂ ਨੂੰ ਬੁੱਧਵਾਰ ਸਵੇਰੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਉੜੀਸਾ ਦੀ ਰਹਿਣ ਵਾਲੀ ਪੀੜਤ ਲੜਕੀ ਨੇ ਦੱਸਿਆ ਹੈ ਕਿ ਉਹ ਸੋਮਵਾਰ ਦੇਰ ਸ਼ਾਮ ਉਹ ਆਪਣੇ ਇਕ ਦੋਸਤ ਨਾਲ ਮੋਟਰਸਾਈਕਲ ’ਤੇ ਦਕੋਹਾ ’ਚ ਰਹਿੰਦੇ ਆਪਣੇ ਇਕ ਹੋਰ ਦੋਸਤ ਨੂੰ ਮਿਲਣ ਗਈ ਸੀ।

ਇਹ ਤਿੰਨੋਂ ਜਣੇ ਜਦ ਤੱਲ੍ਹਣ ਰੋਡ ’ਤੇ ਘੁੰਮ ਕੇ ਵਾਪਸ ਦਕੋਹਾ ਵੱਲ ਜਾ ਰਹੇ ਸਨ ਤਾਂ ਇਕ ਦੀ ਮੋਟਰਸਾਈਕਲ ’ਤੇ ਸਵਾਰ 3 ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਉਨ੍ਹਾਂ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ’ਚੋਂ 2 ਨੌਜਵਾਨਾਂ ਨੇ ਉਸ ਨੂੰ ਡਰਾ ਧਮਕਾ ਕੇ ਆਪਣੇ ਮੋਟਰਸਾਈਕਲ ’ਤੇ ਬਿਠਾ ਲਿਆ। ਇਕ ਨੌਜਵਾਨ ਉਸ ਦੇ ਦੋਸਤਾਂ ਨਾਲ ਤੱਲ੍ਹਣ ਰੋਡ ’ਤੇ ਹੀ ਖੜ੍ਹਾ ਰਿਹਾ। ਦੋਵੇਂ ਨੌਜਵਾਨ ਉਸ ਨੂੰ ਢਿੱਲਵਾਂ ਰੇਲਵੇ ਲਾਈਨਾਂ ਨੇੜੇ ਇਕ ਸੁੰਨਸਾਨ ਜਗ੍ਹਾ ’ਤੇ ਲੈ ਗਏ। ਉੱਥੇ ਜਾ ਕੇ ਇਕ ਨੌਜਵਾਨ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਤੇ ਦੂਜੇ ਨੇ ਉਸ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- CBI ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ, ਸੰਜੇ ਸਿੰਘ ਨੇ ਸਰਕਾਰ 'ਤੇ ਲਾਇਆ ਸਾਜ਼ਿਸ਼ ਰਚਣ ਦਾ ਦੋਸ਼

ਬਾਅਦ ’ਚ ਉਹ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦੇ ਹੋਏ ਉਸ ਨੂੰ ਉੱਥੇ ਹੀ ਛੱਡ ਕੇ ਭੱਜ ਗਏ। ਲੜਕੀ ਨੇ ਦੱਸਿਆ ਕਿ ਉਨ੍ਹਾਂ ਦੇ ਫਰਾਰ ਹੋਣ ਤੋਂ ਬਾਅਦ ਉਹ ਆਪਣੇ ਨਾਲ ਪੜ੍ਹਦੇ ਨੌਜਵਾਨਾਂ ਦੀ ਮਦਦ ਨਾਲ ਪਤਾਰਾ ਥਾਣੇ ਪਹੁੰਚੀ। ਪੁਲਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਲੜਕੀ ਨਾਲ ਅਮਨਜੋਤ ਸਿੰਘ ਅਮਨ ਨੇ ਜਬਰ-ਜ਼ਨਾਹ ਕੀਤਾ ਤੇ ਇਸ ਦੌਰਾਨ ਮਨਜੀਤ ਸਿੰਘ ਸ਼ੇਰਾ ਨੇ ਅਸ਼ਲੀਲ ਵੀਡੀਓ ਬਣਾਈ ਸੀ।

ਇਹ ਵੀ ਸੂਚਨਾ ਮਿਲੀ ਹੈ ਕਿ ਦੋਸ਼ੀ ਨੌਜਵਾਨ ਦੇ ਬਚਾਅ ’ਚ ਖੁਦ ਨੂੰ ਕੌਂਸਲਰ ਦੱਸਣ ਵਾਲੇ ਰਾਮਾ ਮੰਡੀ ਨਿਵਾਸੀ ਇਕ ਨੇਤਾ ਜੀ ਵੀ ਥਾਣਾ ਪਤਾਰਾ ਪਹੁੰਚੇ ਸਨ ਪਰ ਪੁਲਸ ਨੇ ਉਨ੍ਹਾਂ ਦੀ ਇਕ ਨਾ ਸੁਣੀ ਤੇ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ। . ਬਾਅਦ ’ਚ ਪੁਲਸ ਨੂੰ ਇਹ ਵੀ ਪਤਾ ਲੱਗਾ ਕਿ ਜੋ ਆਗੂ ਉਨ੍ਹਾਂ ਕੋਲ ਆਇਆ ਸੀ, ਉਹ ਕੌਂਸਲਰ ਨਹੀਂ ਸੀ ਤੇ ਨਾ ਹੀ ਉਸ ਨੇ ਹੁਣ ਤੱਕ ਕੋਈ ਕੌਂਸਲਰ ਦੀ ਚੋਣ ਲੜੀ ਹੈ।

ਇਹ ਵੀ ਪੜ੍ਹੋ- ਰਾਹੁਲ ਗਾਂਧੀ ਚੁਣੇ ਗਏ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ, 'INDIA' ਗਠਜੋੜ ਦੀ ਬੈਠਕ 'ਚ ਲਿਆ ਗਿਆ ਫੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News