ਘਰ ਦੀ ਪ੍ਰੇਸ਼ਾਨੀ ਨੇ ਧੁਰ ਅੰਦਰ ਤਕ ਝੰਜੋੜ ਦਿੱਤਾ, ਭਰੀ ਜਵਾਨੀ ਵਿਚ ਮੁੰਡੇ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

12/25/2022 6:33:52 PM

ਬਟਾਲਾ (ਸਾਹਿਲ, ਯੋਗੀ, ਅਸ਼ਵਨੀ) : ਘਰੇਲੂ ਪ੍ਰੇਸ਼ਾਨੀ ਦੇ ਚੱਲਦਿਆਂ 22 ਸਾਲਾ ਨੌਜਵਾਨ ਵਲੋਂ ਗੋਲ਼ੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ 22 ਸਾਲਾ ਬਲਕਰਨ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਸਾਣੀਆਂ ਅੱਜ ਆਪਣੀ ਬੋਲੈਰੋ ਗੱਡੀ ’ਤੇ ਸਵਾਰ ਹੋ ਕੇ ਗਿਆ ਅਤੇ ਘਰੇਲੂ ਪ੍ਰੇਸ਼ਾਨੀ ਦੇ ਚੱਲਦਿਆਂ ਘਰ ਤੋਂ ਥੋੜ੍ਹੀ ਦੂਰੀ ’ਤੇ ਜਾ ਕੇ 12 ਬੋਰ ਰਾਈਫਲ ਨਾਲ ਇਸ ਨੇ ਆਪਣੇ ਆਪ ਨੂੰ ਗੋਲ਼ੀ ਮਾਰ ਲਈ, ਜਿਸ ਨਾਲ ਇਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਬਟਾਲਾ ਦੇ ਸਰਕਾਰੀ ਹਸਪਤਾਲ ’ਚ ਹੈਰਾਨ ਕਰਦੀ ਘਟਨਾ, ਹਾਦਸੇ ’ਚ ਜਾਨ ਗੁਆਉਣ ਵਾਲੇ ਦੇ ਪਰਿਵਾਰ ਦੇ ਉੱਡੇ ਹੋਸ਼

ਕੁਝ ਦੇਰ ਤੱਕ ਜਦੋਂ ਉਹ ਘਰ ਨਾ ਪਹੁੰਚਿਆ ਤਾਂ ਪਰਿਵਾਰਕ ਮੈਂਬਰਾ ਨੇ ਜਿਥੇ ਬੋਲੈਰੋ ਗੱਡੀ ਖੜ੍ਹੀ ਸੀ, ਉਥੇ ਜਾ ਕੇ ਦੇਖਿਆ ਤਾਂ ਬਲਕਰਨ ਸਿੰਘ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੇਖਵਾਂ ਦੇ ਐੱਸ.ਐੱਚ.ਓ ਜੋਗਿੰਦਰ ਸਿੰਘ ਅਤੇ ਪੁਲਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ.ਐੱਸ.ਆਈ ਹਰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਨੇ ਕੰਬਣ ਲਾਏ ਪੰਜਾਬ ਦੇ ਲੋਕ, ਮੌਸਮ ਵਿਭਾਗ ਨੇ ਇਸ ਦਿਨ ਕੀਤੀ ਮੀਂਹ ਦੀ ਭਵਿੱਖਬਾਣੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News