ਜਨਮ ਦਿਨ ਵਾਲੇ ਦਿਨ 22 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ ’ਚ ਹੋਈ ਮੌਤ

Tuesday, Aug 09, 2022 - 11:18 PM (IST)

ਜਨਮ ਦਿਨ ਵਾਲੇ ਦਿਨ 22 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ ’ਚ ਹੋਈ ਮੌਤ

ਗੁਰਦਾਸਪੁਰ (ਜੀਤ ਮਠਾਰੂ)-ਗੁਰਦਾਸਪੁਰ ਦੇ ਮੁਹੱਲਾ ਨੰਗਲ ਕੋਟਲੀ ਨਾਲ ਸਬੰਧਤ ਤਕਰੀਬਨ 22 ਸਾਲ ਦੇ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦਵਿੰਦਰ ਨੇ ਦੱਸਿਆ ਕਿ ਉਸ ਦੇ ਬੇਟੇ ਨੇ ਡੀ ਫਾਰਮੇਸੀ ਦੀ ਪੜ੍ਹਾਈ ਕੀਤੀ ਸੀ ਅਤੇ ਉਹ ਉਨ੍ਹਾਂ ਦਾ ਇਕਲੌਤਾ ਬੇਟਾ ਸੀ, ਜਿਸ ਦਾ ਬੀਤੇ ਕੱਲ੍ਹ ਜਨਮ ਦਿਨ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੇ ਦੋਸਤ ਉਸ ਨੂੰ ਆਪਣੇ ਨਾਲ ਪਾਰਟੀ ਕਰਨ ਲਈ ਲੈ ਗਏ ਸਨ ਅਤੇ ਸ਼ਾਮ ਨੂੰ ਪੰਜ ਵਜੇ ਦੇ ਕਰੀਬ ਹਰਸ਼ ਨੇ ਆਪਣੇ ਘਰ ਫੋਨ ਕੀਤਾ ਅਤੇ ਕਿਹਾ ਕਿ ਜਲਦ ਹੀ ਘਰ ਵਾਪਸ ਆ ਜਾਵੇਗਾ ਪਰ ਉਹ ਘਰ ਨਹੀਂ ਆਇਆ, ਜਦੋਂ ਉਸ ਨੂੰ ਫੋਨ ਕੀਤਾ ਗਿਆ ਤਾਂ ਉਸ ਦਾ ਫੋਨ ਬੰਦ ਸੀ। ਉਨ੍ਹਾਂ ਦੱਸਿਆ ਕਿ ਹਰਸ਼ ਦੀ ਕਾਫ਼ੀ ਭਾਲ ਕੀਤੀ ਪਰ ਉਹ ਕਿਤੇ ਨਹੀਂ ਮਿਲਿਆ ਅਤੇ ਰਾਤ ਤਕਰੀਬਨ ਇਕ ਵਜੇ ਪੁਲਸ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਅਰਸ਼ ਦੀ ਮੌਤ ਹੋ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਮੁੜ ਮਚਾਉਣ ਲੱਗਾ ਕਹਿਰ, 9 ਮਰੀਜ਼ਾਂ ਦੀ ਹੋਈ ਮੌਤ

ਉਨ੍ਹਾਂ ਦੱਸਿਆ ਕਿ ਹਰਸ਼ ਦੇ ਦੋਸਤਾਂ ਵੱਲੋਂ ਉਸ ਦੀ ਲਾਸ਼ ਨੂੰ ਨਹਿਰ ਕਿਨਾਰੇ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਗਸ਼ਤ ਕਰ ਰਹੇ ਪੁਲਸ ਕਰਮਚਾਰੀਆਂ ਨੇ ਉਸ ਨੂੰ ਦੇਖ ਲਿਆ, ਜਿਸ ਦੌਰਾਨ ਪੁਲਸ ਨੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ। ਉਕਤ ਨੌਜਵਾਨ ਨੇ ਦੱਸਿਆ ਕਿ ਹਰਸ਼ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪੁਲਸ ਨੇ ਉਕਤ ਨੌਜਵਾਨ ਉਸ ਦੀ ਕਾਰ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕੀਤੀ ਹੈ। ਪਤਾ ਲੱਗਾ ਹੈ ਕਿ ਪੁਲਸ ਨੇ ਉਕਤ ਨੌਜਵਾਨ ਅਤੇ ਉਸ ਦੀ ਨਿਸ਼ਾਨਦੇਹੀ ’ਤੇ ਪਨਿਆੜ ਨਾਲ ਸੰਬੰਧਤ ਇਕ ਔਰਤ ਦੇ ਘਰ ਛਾਪਾਮਾਰੀ ਕਰ ਕੇ ਜਾਂਚ ਸ਼ੁਰੂ ਕੀਤੀ ਹੈ। ਇਸ ਮਾਮਲੇ ’ਚ ਪੁਲਸ ਅਧਿਕਾਰੀ ਨੇ ਦੱਸਿਆ ਕਿ ਬਾਰੀਕੀ ਨਾਲ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਪੰਚਾਇਤੀ ਫੰਡਾਂ ’ਚ ਕਰੋੜਾਂ ਦੀ ਹੇਰਾਫੇਰੀ ਕਰਨ ’ਤੇ ਮਹਿਲਾ ਸਰਪੰਚ ਨੂੰ ਕੀਤਾ ਗ੍ਰਿਫ਼ਤਾਰ


author

Manoj

Content Editor

Related News