ਨਸ਼ੇ ਦੀ ਓਵਰਡੋਜ਼ ਨਾਲ 22 ਸਾਲਾ ਨੌਜਵਾਨ ਦੀ ਹੋਈ ਮੌਤ
Sunday, Jun 23, 2024 - 11:44 AM (IST)
ਤਰਨਤਾਰਨ (ਰਮਨ)-ਸਥਾਨਕ ਸ਼ਹਿਰ ਦੇ ਮੁਹੱਲਾ ਗੋਕਲਪੁਰ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਤ ਤੋਂ ਬਾਅਦ ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਖਿਲਾਫ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਵੱਲੋਂ ਕੋਈ ਵੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ
ਜਾਣਕਾਰੀ ਦਿੰਦੇ ਹੋਏ ਸੋਮਾਵਤੀ ਨੇ ਦੱਸਿਆ ਕਿ ਉਸਦਾ ਦੋਹਤਾ ਮਨਮੋਹਨ ਸਿੰਘ ਉਰਫ ਮਨੀ (22) ਜੋ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਕੁਵਾਰਾ ਸੀ ਦੀ ਨਸ਼ੇ ਦਾ ਟੀਕਾ ਲਗਾਉਣ ਕਰਕੇ ਘਰ ਵਿਚ ਹੀ ਮੌਤ ਹੋ ਗਈ। ਸੋਮਾਵਤੀ ਨੇ ਪੁਲਸ ਪ੍ਰਸ਼ਾਸਨ ਖਿਲਾਫ ਇਲਾਕੇ ਵਿਚ ਸ਼ਰੇਆਮ ਵਿਕ ਰਹੇ ਨਸ਼ੇ ਸਬੰਧੀ ਰੋਸ ਜ਼ਾਹਿਰ ਕਰਦੇ ਹੋਏ ਪਿੱਠ ਸਿਆਪਾ ਵੀ ਕੀਤਾ। ਸੋਮਾਵਤੀ ਨੇ ਦੱਸਿਆ ਕਿ ਉਸ ਦੀ ਧੀ ਅਤੇ ਜਵਾਈ ਦੀ ਮੌਤ ਹੋ ਚੁੱਕੀ ਹੈ, ਜਿਸ ਦੇ ਚੱਲਦਿਆਂ ਉਸ ਦਾ ਇਕਲੌਤਾ ਦੋਹਤਾ ਉਸ ਦੇ ਨਾਲ ਰਹਿੰਦਾ ਸੀ। ਸ਼ਨੀਵਾਰ ਸਵੇਰੇ ਮਨਮੋਹਨ ਸਿੰਘ ਮਣੀ ਵੱਲੋਂ ਨਸ਼ੇ ਦੀ ਓਵਰ ਡੋਜ਼ ਦਾ ਟੀਕਾ ਘਰ ਵਿਚ ਲੈਣ ਤੋਂ ਬਾਅਦ ਉਸਦੀ ਤਬੀਅਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਸ਼ਰੇਆਮ ਵਿਕ ਰਹੇ ਨਸ਼ੇ ਉਪਰ ਕਾਬੂ ਨਹੀਂ ਪਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਨੌਜਵਾਨ ਆਏ ਦਿਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8