ਕੈਨੇਡਾ ਤੋਂ ਮੰਦਭਾਗੀ ਖ਼ਬਰ: ਨਕੋਦਰ ਦੇ 22 ਸਾਲਾ ਨੌਜਵਾਨ ਦੀ ਮੌਤ, ਜਨਮ ਦਿਨ ਦਾ ਤੋਹਫ਼ਾ ਉਡੀਕਦੀ ਰਹੀ ਭੈਣ

Saturday, Oct 15, 2022 - 05:24 PM (IST)

ਕੈਨੇਡਾ ਤੋਂ ਮੰਦਭਾਗੀ ਖ਼ਬਰ: ਨਕੋਦਰ ਦੇ 22 ਸਾਲਾ ਨੌਜਵਾਨ ਦੀ ਮੌਤ, ਜਨਮ ਦਿਨ ਦਾ ਤੋਹਫ਼ਾ ਉਡੀਕਦੀ ਰਹੀ ਭੈਣ

ਨਕੋਦਰ/ਕੈਨੇਡਾ (ਪਾਲੀ)- ਕੈਨੇਡਾ ਦੇ ਸ਼ਹਿਰ ਬਰੈਂਪਟਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਨਕੋਦਰ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਨਕੋਦਰ ਦੇ ਮੁਹੱਲਾ ਸੁੰਦਰ ਨਗਰ ਦੇ ਰਹਿਣ ਵਾਲੇ ਨੌਜਵਾਨ ਜਤਿਨ ਪੁਰੀ (22) ਪੁੱਤਰ ਸੁਰੇਸ਼ ਪੁਰੀ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਤਿਨ ਪੁਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਜਤਿਨ ਕਰੀਬ ਤਿੰਨ ਸਾਲ ਪਹਿਲਾਂ 2019 ਵਿੱਚ ਕੈਨੇਡਾ ਗਿਆ ਸੀ। 

ਇਹ ਵੀ ਪੜ੍ਹੋ:  ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ 'ਚ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਉਹ ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇਕ ਕਾਲਜ ਵਿੱਚ ਪੜ੍ਹਾਈ ਕਰਦਾ ਸੀ। ਬੀਤੇ ਕੱਲ੍ਹ ਉਸ ਦੀ ਕੈਨੇਡਾ ਰਹਿੰਦੀ ਭੈਣ ਦਾ ਜਨਮ ਦਿਨ ਸੀ ਅਤੇ ਉਸ ਨੇ ਭੈਣ ਲਈ ਗਿਫ਼ਟ ਲੈ ਕੇ ਜਾਣਾ ਸੀ ਪਰ ਜਦੋਂ ਨਹੀਂ ਗਿਆ ਤਾਂ ਭੈਣ ਅਤੇ ਉਸ ਦੇ ਹੋਰ ਪਰਿਵਾਰਕ ਮੈਂਬਰ ਜਦੋਂ ਜਤਿਨ ਦੇ ਕਮਰੇ ਵਿਚ ਆਏ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਪਰਿਵਾਰ ਨੇ ਕਿਸੇ ਤਰ੍ਹਾਂ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਜਤਿਨ ਅੰਦਰ ਡਿੱਗਿਆ ਮਿਲਿਆ, ਜਿਸ ਦੀ ਮੌਤ ਹੋ ਚੁੱਕੀ ਸੀ। ਉਕਤ ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਜਿੱਥੇ ਪਰਿਵਾਰ ਸਦਮੇ 'ਚ ਹੈ, ਉਥੇ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਛਾ ਗਈ ਹੈ। 

ਇਹ ਵੀ ਪੜ੍ਹੋ:  MLA ਸ਼ੀਤਲ ਅੰਗੁਰਾਲ ਨੇ ਥਾਣੇ ’ਚ ਦਿੱਤੀ ਸ਼ਿਕਾਇਤ, ਕਿਹਾ-ਅੰਮ੍ਰਿਤਪਾਲ ਖ਼ਿਲਾਫ਼ ਬੋਲਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News