ਕੈਨੇਡਾ ’ਚ ਭਿਆਨਕ ਸੜਕ ਹਾਦਸੇ ਦੌਰਾਨ 23 ਸਾਲਾ ਪੰਜਾਬੀ ਨੌਜਵਾਨ ਦੀ ਮੌਤ, ਮਹੀਨਾ ਪਹਿਲਾਂ ਹੀ ਲੱਗਾ ਸੀ ਵੀਜ਼ਾ
Tuesday, Apr 16, 2024 - 06:02 AM (IST)

ਮਜੀਠਾ (ਪ੍ਰਿਥੀਪਾਲ)– ਹਲਕਾ ਮਜੀਠਾ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਭਿਆਨਕ ਸੜਕ ਹਾਦਸੇ ’ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਨੌਜਵਾਨ ਗੁਰਸਾਹਬ ਸਿੰਘ ਦੇ ਮਾਮਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਬ ਸਿੰਘ ਉਮਰ ਕਰੀਬ 23 ਸਾਲ ਪੁੱਤਰ ਪਲਵਿੰਦਰ ਸਿੰਘ ਬਾਠ ਪਿੰਡ ਮਹੱਧੀਪੁਰ ਪੁਲਸ ਥਾਣਾ ਮਜੀਠਾ ਕਰੀਬ 1 ਮਹੀਨਾ ਪਹਿਲਾਂ 13 ਮਾਰਚ, 2024 ਨੂੰ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਪੜ੍ਹਾਈ ਕਰਨ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਗੁਰਪ੍ਰੀਤ ਘੁੱਗੀ ਦਾ ਵੱਡਾ ਬਿਆਨ (ਵੀਡੀਓ)
ਜਦੋਂ ਉਹ 13 ਅਪ੍ਰੈਲ, 2024 ਨੂੰ ਕਾਲਜ ਤੋਂ ਪੈਦਲ ਹੀ ਆ ਰਿਹਾ ਸੀ ਕਿ ਅਚਾਨਕ ਇਕ ਵੱਡਾ ਹਾਦਸਾ ਵਾਪਰਿਆ, ਜਿਥੇ 3 ਓਵਰ ਸਪੀਡ ਗੱਡੀਆਂ ਆਪਸ ’ਚ ਟਕਰਾਅ ਗਈਆਂ ਤੇ ਗੁਰਸਾਹਬ ਸਿੰਘ ਉਨ੍ਹਾਂ ਗੱਡੀਆਂ ਦੀ ਲਪੇਟ ’ਚ ਆ ਗਿਆ, ਜਿਸ ਦੀ ਮੌਕੇ ’ਤੇ ਮੌਤ ਹੋ ਗਈ।
ਗੁਰਸਾਹਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਦਦ ਮੰਗੀ ਹੈ ਤਾਂ ਜੋ ਉਨ੍ਹਾਂ ਨੂੰ ਪੁੱਤਰ ਦੀ ਮ੍ਰਿਤਕ ਦੇਹ ਲਿਆਉਣ ਲਈ ਜਲਦੀ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।