ਹਾਦਸੇ ਨੇ ਉਜਾੜ ਦਿੱਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 24 ਸਾਲਾ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ
Monday, Jul 22, 2024 - 12:08 PM (IST)
ਜਲੰਧਰ (ਜ.ਬ.)- ਵੇਰਕਾ ਮਿਲਕ ਪਲਾਂਟ ਦੇ ਨੇੜੇ ਪੈਟਰੋਲ ਪੰਪ ਤੋਂ ਪੈਟਰੋਲ ਪੁਆ ਕੇ ਨਿਕਲੇ ਬਾਈਕ ਸਵਾਰ ਨੂੰ ਪਿੱਛੇ ਤੋਂ ਆਏ ਟਰਾਲੇ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਬਾਈਕ ਚਾਲਕ ਦਾ ਸੰਤੁਲਨ ਵਿਗੜ ਗਿਆ, ਜਿਸ ਦਾ ਸਿਰ ਫੁੱਟਪਾਥ ਨਾਲ ਟਕਰਾ ਗਿਆ ਅਤੇ ਮੌਕੇ ’ਤੇ ਹੀ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਉਮਰ ਸਿਰਫ਼ 24 ਸਾਲ ਸੀ।
ਮ੍ਰਿਤਕ ਦੀ ਪਛਾਣ ਵੀਰੂ ਗੌਤਮ ਪੁੱਤਰ ਅਵਤਾਰ ਸਿੰਘ ਨਿਵਾਸੀ ਗੁਲਮੋਹਰ ਕਾਲੋਨੀ ਦੇ ਰੂਪ ’ਚ ਹੋਈ ਹੈ। ਪੁਲਸ ਦੀ ਮੰਨੀਏ ਤਾਂ ਵੀਰੂ ਵੇਰਕਾ ਮਿਲਕ ਪਲਾਂਟ ਸਥਿਤ ਪੈਟਰੋਲ ਪੰਪ ’ਚੋਂ ਪੈਟਰੋਲ ਪੁਆ ਕੇ ਜਿਵੇਂ ਹੀ ਹਾਈਵੇਅ ’ਤੇ ਆਇਆ ਤਾਂ ਪਿੱਛੋਂ ਆਏ ਤੇਜ਼ ਰਫ਼ਤਾਰ ਟਰਾਲੇ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਬਾਈਕ ਦਾ ਸੰਤੁਲਨ ਵਿਗੜ ਗਿਆ ਤਾਂ ਉਹ ਫੁੱਟਪਾਥ ਨਾਲ ਜਾ ਟਕਰਾਇਆ। ਲੋਕਾਂ ਨੂੰ ਭੀੜ ਇਕੱਠਾ ਹੋਈ ਤਾਂ ਟਰਾਲਾ ਚਾਲਕ ਫਰਾਰ ਹੋ ਚੁੱਕਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, ਦੋ ਕਾਰਾਂ ਦੀ ਹੋਈ ਭਿਆਨਕ ਟੱਕਰ 'ਚ ਉੱਡੇ ਗੱਡੀਆਂ ਦੇ ਪਰਖੱਚੇ
ਰਾਹੀਗਰਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਨੰ. 1 ਦੀ ਪੁਲਸ ਮੌਕੋ ’ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕ ਦੇ ਘਰਵਾਲਿਆਂ ਨੂੰ ਸੂਚਨਾ ਦਿੱਤੀ। ਘਟਨਾ ਵਾਲੀ ਥਾਂ ’ਤੇ ਸੜਕ ਸੁਰੱਖਿਆ ਫੋਰਸ ਵੀ ਪਹੁੰਚ ਗਈ ਸੀ। ਪੁਲਸ ਨੇ ਮ੍ਰਿਤਕ ਦਾ ਬਾਈਕ ਸਾਈਡ ’ਤੇ ਕਰਵਾ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਜਲਦੀ ਹੀ ਟਰਾਲਾ ਚਾਲਕ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਾਰ 'ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।