ਜਾਂਦਾ-ਜਾਂਦਾ ਸਾਲ ਦੇ ਗਿਆ ਕਦੇ ਨਾ ਭੁੱਲਣ ਵਾਲਾ ਦੁੱਖ਼, ਕੈਨੇਡਾ ਵਿਖੇ ਸੁਲਤਾਨਪੁਰ ਲੋਧੀ ਦੇ 25 ਸਾਲਾ ਨੌਜਵਾਨ ਦੀ ਮੌਤ

Wednesday, Dec 28, 2022 - 06:41 PM (IST)

ਜਾਂਦਾ-ਜਾਂਦਾ ਸਾਲ ਦੇ ਗਿਆ ਕਦੇ ਨਾ ਭੁੱਲਣ ਵਾਲਾ ਦੁੱਖ਼, ਕੈਨੇਡਾ ਵਿਖੇ ਸੁਲਤਾਨਪੁਰ ਲੋਧੀ ਦੇ 25 ਸਾਲਾ ਨੌਜਵਾਨ ਦੀ ਮੌਤ

ਸੁਲਤਾਨਪੁਰ ਲੋਧੀ (ਸੋਢੀ)- ਕੈਨੇਡਾ ਦੇ ਸਰੀ ਸ਼ਹਿਰ 'ਚ ਰਹਿੰਦੇ ਸੁਲਤਾਨਪੁਰ ਲੋਧੀ ਦੇ ਇਕ 25 ਸਾਲਾ ਨੌਜਵਾਨ ਗੁਰਵਿੰਦਰਜੀਤ ਸਿੰਘ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਬੇਸ਼ੱਕ ਮੌਤ 2 ਦਸੰਬਰ ਨੂੰ ਹੋਈ ਪਰ ਕੋਈ ਵੀ ਪਰਿਵਾਰਕ ਜੀਅ ਇਥੇ ਨਾ ਹੋਣ ਕਰਕੇ ਪਰਿਵਾਰ ਰਾਹੀਂ ਪਤਾ ਹੁਣ ਲੱਗਾ ਹੈ। ਮੌਤ ਤੋਂ ਪਹਿਲਾਂ ਇਹ ਨੌਜਵਾਨ ਭਾਰੀ ਮਾਨਸਿਕ ਤਣਾਅ ਦੇ ਚਲਦਿਆਂ ਦੋ ਕੁ ਮਹੀਨੇ ਸਰੀ ਮੈਮੋਰੀਅਲ ਹਸਪਤਾਲ ਵੀ ਦਾਖ਼ਲ ਰਿਹਾ। ਗੁਰਵਿੰਦਰਜੀਤ 2016 ਵਿੱਚ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਆਇਆ ਸੀ ਅਤੇ 2018 ਵਿੱਚ ਉਸ ਨੂੰ ਪੀ. ਆਰ. ਮਿਲ ਗਈ ਸੀ।

ਇਹ ਵੀ ਪੜ੍ਹੋ : ਮਾਂ-ਪੁੱਤ ਦੇ ਕਾਰੇ ਨੂੰ ਜਾਣ ਹੋਵੋਗੇ ਹੈਰਾਨ, ਦਿੱਲੀ ਦੇ ਨੀਗਰੋ ਗਰੁੱਪ ਨਾਲ ਜੁੜ ਪੰਜਾਬ 'ਚ ਇੰਝ ਚਲਾਉਂਦੇ ਰਹੇ ਹੈਰੋਇਨ

ਮ੍ਰਿਤਕ ਦਾ ਭਰਾ ਅਤੇ ਮਾਤਾ ਨਿਊਜ਼ੀਲੈਂਡ ਰਹਿੰਦੇ ਹਨ ਜਦਕਿ ਪਿਤਾ ਦੁਬਈ ‘ਚ ਹਨ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ, ਆਟੋਪਸੀ (ਪੋਸਟਮਾਰਟਮ) ਹੋਣ ਨੂੰ ਕੁਝ ਹਫ਼ਤੇ ਲੱਗਣਗੇ, ਫਿਰ ਮੌਤ ਦਾ ਅਸਲ ਕਾਰਨ ਪਤਾ ਲੱਗੇਗਾ। ਗੁਰਵਿੰਦਰਜੀਤ ਸਿੰਘ ਦਾ ਪਿਛਲਾ ਪਿੰਡ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ 'ਚ ਪਿੰਡ ਪੱਤੀ ਨਬੀ ਬਖ਼ਸ਼, ਡਾਕਖਾਨਾ ਠੱਟਾ ਹੈ। ਪਰਿਵਾਰ ਵੱਲੋਂ ਮ੍ਰਿਤਕ ਦੇਹ ਪੰਜਾਬ ਲਿਜਾਣ ਲਈ ਉਪਰਾਲੇ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਅਲਵਿਦਾ 2022: ਦੇਸ਼-ਵਿਦੇਸ਼ ’ਚ ਮਸ਼ਹੂਰ ਹੋਇਆ ਜਲੰਧਰ ਦਾ 'ਲਤੀਫ਼ਪੁਰਾ', ਕਈਆਂ ਨੇ ਵੰਡਾਇਆ ਬੇਘਰ ਲੋਕਾਂ ਨਾਲ ਦੁੱਖ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News