ਜਲੰਧਰ ਦੇ ਬਸਤੀ ਸ਼ੇਖ ’ਚ ਜ਼ੁਲਮ ਦੀ ਹੱਦ: ਬੇਰਹਿਮੀ ਨਾਲ ਕੁੱਟ ਕੇ ਮਾਰ ਦਿੱਤਾ 3 ਮਹੀਨਿਆਂ ਦਾ ਸਟ੍ਰੀਟ ਡੌਗ

Wednesday, Dec 14, 2022 - 11:33 AM (IST)

ਜਲੰਧਰ ਦੇ ਬਸਤੀ ਸ਼ੇਖ ’ਚ ਜ਼ੁਲਮ ਦੀ ਹੱਦ: ਬੇਰਹਿਮੀ ਨਾਲ ਕੁੱਟ ਕੇ ਮਾਰ ਦਿੱਤਾ 3 ਮਹੀਨਿਆਂ ਦਾ ਸਟ੍ਰੀਟ ਡੌਗ

ਜਲੰਧਰ (ਵਰੁਣ)–ਬਸਤੀ ਸ਼ੇਖ ਵਿਚ ਇਕ ਵਿਅਕਤੀ ਨੇ ਲੱਤਾਂ ਮਾਰ-ਮਾਰ ਕੇ 3 ਮਹੀਨਿਆਂ ਦੇ ਸਟ੍ਰੀਟ ਡੌਗ ਦੀ ਜਾਨ ਲੈ ਲਈ। ਕੁੱਤੇ ਨੂੰ ਲੱਤਾਂ ਮਾਰਦੇ ਅਤੇ ਉਸ ਨੂੰ ਪੈਰਾਂ ਨਾਲ ਘੜੀਸਦੇ ਹੋਏ ਦੀ ਵੀਡੀਓ ਵਾਇਰਲ ਹੋਈ ਤਾਂ ਡੌਗ ਲਵਰ ਲੜਕੀ ਨੇ ਇਸ ਦੀ ਸ਼ਿਕਾਇਤ ਥਾਣਾ ਨੰਬਰ 5 ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਥਾਣਾ ਨੰਬਰ 5 ਦੇ ਮੁਖੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਵੀਨਸ ਵੈਲੀ ਵਾਸੀ ਪ੍ਰਭਜੋਤ ਕੌਰ ਪੁੱਤਰੀ ਗੁਰਦੇਵ ਸਿੰਘ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ਇਕ ਵਿਅਕਤੀ ਬਸਤੀ ਸ਼ੇਖ ਦੇ ਸੰਤ ਨਗਰ ਵਿਚ ਸਟ੍ਰੀਟ ਡੌਗ ਨੂੰ ਬੇਰਹਿਮੀ ਨਾਲ ਕੁੱਟ ਰਿਹਾ ਹੈ ਅਤੇ ਉਸ ਨੂੰ ਲੱਤਾਂ ਮਾਰ ਕੇ ਪੈਰਾਂ ਨਾਲ ਘੜੀਸਦਾ ਹੋਇਆ ਵਿਖਾਈ ਦੇ ਰਿਹਾ ਹੈ। ਇਹ ਵੀਡੀਓ ਕਿਸੇ ਨੇ ਆਪਣੇ ਮੋਬਾਇਲ ’ਤੇ ਬਣਾਈ ਸੀ।

ਇਹ ਵੀ ਪੜ੍ਹੋ : ਘਰ ਆਏ ਮਹਿਮਾਨ ਨੇ 6 ਸਾਲਾ ਬੱਚੀ ਨਾਲ ਕੀਤੀ ਘਿਨੌਣੀ ਕਰਤੂਤ, ਪਰਿਵਾਰ ਵੱਲੋਂ ਜਬਰ-ਜ਼ਿਨਾਹ ਦਾ ਦੋਸ਼

ਡੌਗ ਲਵਰ ਪ੍ਰਭਜੋਤ ਕੌਰ ਨੇ ਜਦੋਂ ਇਸ ਵੀਡੀਓ ਦੀ ਜਾਂਚ ਕਰਵਾਈ ਤਾਂ ਪਤਾ ਲੱਗਾ ਕਿ ਡੌਗ ਸਿਰਫ਼ 3 ਮਹੀਨਿਆਂ ਦਾ ਸੀ, ਜਿਸ ਦੀ ਹਾਲਤ ਕਾਫ਼ੀ ਖ਼ਰਾਬ ਸੀ ਅਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ। ਪ੍ਰਭਜੋਤ ਨੇ ਵਾਇਰਲ ਵੀਡੀਓ ਵੀ ਪੁਲਸ ਨੂੰ ਵਿਖਾਈ, ਜਿਸ ਤੋਂ ਪਤਾ ਲੱਗਾ ਕਿ ਡੌਗ ਦੀ ਜਾਨ ਲੈਣ ਵਾਲੇ ਵਿਅਕਤੀ ਦਾ ਨਾਂ ਬਿੱਟੂ ਪੁੱਤਰ ਮਾਨ ਸਿੰਘ ਵਾਸੀ ਸੰਤ ਨਗਰ ਹੈ। ਥਾਣਾ ਨੰਬਰ 5 ਦੀ ਪੁਲਸ ਨੇ ਤੁਰੰਤ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ। ਐੱਸ. ਐੱਚ. ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਵਿਖਾਉਣ ਤੋਂ ਬਾਅਦ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਸਰਦਾਰ ਦਾ ਕਮਾਲ ਵੇਖ ਕਰੋਗੇ ਤਾਰੀਫ਼ਾਂ, ਤਿਆਰ ਕੀਤਾ ਭਾਰਤ ਦਾ ਸਭ ਤੋਂ ਵੱਡਾ 40 ਕਿਲੋ ਦਾ 'ਬਰਗਰ'

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News