ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ ’ਚ 30 ਸਾਲਾ ਨੌਜਵਾਨ ਦਾ ਕਤਲ, ਕਾਰਣ ਜਾਣ ਹੋਵੋਗੇ ਹੈਰਾਨ

Saturday, Oct 15, 2022 - 06:33 PM (IST)

ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ ’ਚ 30 ਸਾਲਾ ਨੌਜਵਾਨ ਦਾ ਕਤਲ, ਕਾਰਣ ਜਾਣ ਹੋਵੋਗੇ ਹੈਰਾਨ

ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਸਿਰਫ ਪੰਜ ਸੌ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਪ੍ਰਵਾਸੀ ਮਜ਼ਦੂਰਾਂ ਦੇ ਦੋ ਗੁੱਟਾਂ ਵਿਚ ਝੜਪ ਹੋ ਗਈ। ਇਸ ਝਗੜੇ ਵਿਚ ਇਕ 30 ਸਾਲਾ ਨੌਜਵਾਨ ਦਾ ਕਤਲ ਹੋ ਗਿਆ ਅਤੇ 5 ਦੇ ਕਰੀਬ ਪ੍ਰਵਾਸੀ ਜ਼ਖ਼ਮੀ ਹੋ ਗਏ। ਮਾਮਲਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦਾ ਹੈ, ਜਿੱਥੋਂ ਦੇ ਮੁਹੱਲਾ ਇਕਬਾਲ ਨਗਰ ਵਿਖੇ ਪੈਂਦੇ ਇਕ ਗੁਦਾਮ ਵਿਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੇ ਦੋ ਗੁੱਟਾਂ ਵਿਚ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋ ਗਿਆ। 

ਇਹ ਵੀ ਪੜ੍ਹੋ : 40 ਲੱਖ ਰੁਪਏ ਲਗਾ ਕੇ ਨਿਊਜ਼ੀਲੈਂਡ ਭੇਜੀ ਪਤਨੀ ਨੇ ਦਿਖਾਏ ਤੇਵਰ, ਸੋਚਿਆ ਨਹੀਂ ਸੀ ਹੋਵੇਗਾ ਇਹ ਕੁੱਝ

ਇਸ ਝਗੜੇ ਦੌਰਾਨ ਇਕ ਪ੍ਰਵਾਸੀ ਵਲੋਂ ਦੂਸਰੇ ਪ੍ਰਵਾਸੀ ਦੇ ਸਿਰ ਵਿਚ ਲੱਕੜੀ ਦਾ ਬਾਲਾ ਮਾਰ ਦਿੱਤਾ ਗਿਆ, ਜਿਸ ਕਾਰਣ ਉਸਦੀ ਮੌਤ ਹੋ ਗਈ ਜਦੋਂਕਿ ਇਸ ਝਗੜੇ ਦੌਰਾਨ ਲਗਭਗ 5 ਪ੍ਰਵਾਸੀ ਮਜ਼ਦੂਰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਗਏ। ਜ਼ਖਮੀਆਂ ਵਿਚ ਇਕ ਵਿਅਕਤੀ ਦੀ ਹਾਲਤ ਬੇਹੱਦ ਚਿੰਤਾਜਨਕ ਦੱਸੀ ਜਾ ਰਹੀ ਹੈ, ਜਿਸ ਦੀ ਹਾਲਾਤ ਨੂੰ ਦੇਖਦੇ ਹੋਏ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਬੱਚੂ ਲਾਲ ਜ਼ਿਲ੍ਹਾ ਗੌਂਡਾ ਯੂ. ਪੀ. ਵਜੋਂ ਹੋਈ ਹੈ। ਉਧਰ ਘਟਨਾਂ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਵਿਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਬਟਾਲਾ ’ਚ ਹੋਏ ਜ਼ਬਰਦਸਤ ਐਨਕਾਊਂਟਰ ਦੀ ਵੀਡੀਓ ਆਈ ਸਾਹਮਣੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News