37 ਸਾਲਾ ਮਰਦ ਦੀ ਡੇਂਗੂ ਰਿਪੋਰਟ ਆਈ ਪਾਜ਼ੇਟਿਵ, ਜ਼ਿਲ੍ਹੇ ’ਚ 27 ’ਤੇ ਪੁੱਜੀ ਮਰੀਜ਼ਾਂ ਦੀ ਗਿਣਤੀ

Sunday, Sep 01, 2024 - 07:21 AM (IST)

ਜਲੰਧਰ (ਰੱਤਾ) : ਸ਼ਨੀਵਾਰ ਨੂੰ ਡੇਂਗੂ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਡੇਂਗੂ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 27 ’ਤੇ ਪਹੁੰਚ ਗਈ ਹੈ, ਜਿਨ੍ਹਾਂ ਵਿਚ 20 ਮਰੀਜ਼ ਸ਼ਹਿਰੀ ਅਤੇ 7 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਡੇਂਗੂ ਪਾਜ਼ੇਟਿਵ ਆਉਣ ਵਾਲਾ 37 ਸਾਲਾ ਵਿਅਕਤੀ ਬਚਿੰਤ ਨਗਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਡੇਂਗੂ ਦੇ 17 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਉਨ੍ਹਾਂ ਵਿਚੋਂ 3 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿਚੋਂ 2 ਮਰੀਜ਼ ਹੋਰਨਾਂ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ।

ਡਾ. ਆਦਿੱਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸ਼ਨੀਵਾਰ ਨੂੰ ਸ਼ਹਿਰੀ ਇਲਾਕਿਆਂ ਦੇ 802 ਅਤੇ ਦਿਹਾਤੀ ਇਲਾਕੇ ਦੇ 1734 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 12 ਥਾਵਾਂ ’ਤੇ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ ਵਿਚ 9 ਥਾਵਾਂ ਸ਼ਹਿਰੀ ਅਤੇ 3 ਦਿਹਾਤੀ ਇਲਾਕਿਆਂ ਦੀਆਂ ਹਨ। ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਹੁਣ ਤਕ ਜ਼ਿਲ੍ਹੇ ਦੇ 262153 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ 638 ਥਾਵਾਂ ’ਤੇ ਲਾਰਵਾ ਮਿਲਿਆ, ਜਿਸ ਨੂੰ ਪੂਰੀ ਤਰ੍ਹਾਂ ਨਸ਼ਟ ਕਰਵਾ ਦਿੱਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id53832 3711?mt=8


 


Sandeep Kumar

Content Editor

Related News