ਗੱਡੀ ਚਲਾਉਣਾ ਸਿੱਖ ਰਿਹਾ ਸੀ ਨਾਬਾਲਗ ਬੱਚਾ, ਵਾਹਨ ਦੀ ਟੱਕਰ ਕਾਰਨ ਮੰਦਿਰ ਜਾ ਰਹੇ 4 ਸਾਲਾ ਬੱਚੇ ਦੀ ਹੋਈ ਮੌਤ(Video)

05/19/2024 12:31:08 PM

ਬਟਾਲਾ(ਗੁਰਪ੍ਰੀਤ ਸਿੰਘ) - ਬਟਾਲਾ ਦੀ ਸਟਾਫ ਰੋਡ 'ਤੇ ਦੇਰ ਸ਼ਾਮ ਊਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇਕ ਵਿਅਕਤੀ ਵਲੋਂ ਆਪਣੇ ਨਾਬਾਲਿਗ ਬੱਚੇ ਨੂੰ ਗੱਡੀ ਚਲਾਉਣੀ ਸਿਖਾ ਰਿਹਾ ਸੀ। ਵਾਹਨ ਚਲਾਉਣਾ ਸਿਖਾਉਂਦੇ ਸਮੇਂ ਅਚਾਨਕ ਗੱਡੀ ਦੇ ਬੈਲੈਂਸ ਵਿਗੜਨ ਕਾਰਨ ਗਲੀ ਵਿਚੋਂ ਪੈਦਲ ਜਾ ਰਹੇ ਮਾਂ-ਪੁੱਤ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਕਾਰਨ ਪਰਵਾਸੀ ਮਜੂਦਰ ਦੇ ਚਾਰ ਸਾਲਾ ਬੱਚੇ ਸ਼ੁਭਮ ਕੁਮਾਰ ਦੀ ਮੌਤ ਹੋ ਗਈ ਅਤੇ ਬੱਚੇ ਦੀ ਮਾਂ ਮੋਨੀ ਦੇਵੀ ਗੰਭੀਰ ਜ਼ਖਮੀ ਹੋ ਗਈ।

 

ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਵਲੋਂ ਹਾਦਸਾ ਗ੍ਰਸਤ ਸਕਾਰਪੀਓ ਗੱਡੀ ਨੂੰ ਕਬਜੇ ਵਿਚ ਲੈਂਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਨੀ ਦੇਵੀ ਆਪਣੇ ਚਾਰ ਸਾਲਾਂ ਪੁੱਤਰ ਨਾਲ ਗਲੀ ਵਿਚੋਂ ਪੈਦਲ ਮੰਦਿਰ ਲਈ ਜਾ ਰਹੀ ਸੀ ਤਾਂ ਅਚਾਨਕ ਸਕਾਰਪੀਓ ਗੱਡੀ ਉਨ੍ਹਾਂ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਨੂੰ ਨਾਬਾਲਗ ਬੱਚਾ ਚਲਾ ਰਿਹਾ ਸੀ ਜਿਹੜਾ ਕਿ ਅਜੇ ਗੱਡੀ ਚਲਾਉਣ ਦੀ ਜਾਚ ਸਿੱਖ ਰਿਹਾ ਸੀ। ਇਸ ਹਾਦਸੇ ਕਾਰਨ ਚਾਰ ਸਾਲਾਂ ਸੁਭਮ ਕੁਮਾਰ ਦੀ ਮੌਤ ਹੋ ਗਈ ਜਦੋਂ ਕੇ ਬੱਚੇ ਦੀ ਮਾਂ ਗੰਭੀਰ ਜ਼ਖਮੀ ਹੋ ਗਈ। ਮੌਕੇ 'ਤੇ ਪਹੁੰਚੇ SHO ਯਾਦਵਿੰਦਰ ਸਿੰਘ ਨੇ ਹਾਦਸਾ ਗ੍ਰਸਤ ਸਕਾਰਪੀਓ ਗੱਡੀ ਨੂੰ ਕਬਜੇ ਵਿਚ ਲੈਂਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।   


Harinder Kaur

Content Editor

Related News