ਖੇਡਦੇ-ਖੇਡਦੇ ਵਾਪਰ ਗਿਆ ਵੱਡਾ ਹਾਦਸਾ, 5 ਸਾਲਾ ਬੱਚੇ ਦੀ ਤੜਫ਼-ਤੜਫ਼ ਕੇ ਹੋਈ ਮੌਤ

Thursday, Aug 29, 2024 - 02:44 PM (IST)

ਲੁਧਿਆਣਾ (ਖੁਰਾਣਾ)- ਲੁਧਿਆਣਾ ਵਿਖੇ ਸਥਾਨਕ ਟਿੱਬਾ ਇਲਾਕੇ ਦੀ ਪ੍ਰੇਮ ਵਿਹਾਰ ਕਾਲੋਨੀ ’ਚ 5 ਸਾਲਾ ਬੱਚੇ ਦੀ ਦਰਦਨਾਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵੱਲੋਂ ਦੋਸ਼ ਲਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਘਰ ਦੇ ਅੱਗਿਓਂ ਗੁਜ਼ਰ ਰਹੀਆਂ ਬਿਜਲੀ ਦੀਆਂ ਤਾਰਾਂ ਤੋਂ ਜ਼ੋਰਦਾਰ ਕਰੰਟ ਲੱਗਣ ਕਾਰਨ ਹੋਈ ਹੈ। ਮ੍ਰਿਤਕ ਦੇ ਪਿਤਾ ਰਾਮ ਬਾਬੂ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਝਾਂਸੀ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਹਾਲ ਦੀ ਘੜੀ ਪਰਿਵਾਰ ਟਿੱਬਾ ਰੋਡ ਸਥਿਤ ਪ੍ਰੇਮ ਵਿਹਾਰ ਕਾਲੋਨੀ ’ਚ ਰਹਿ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਘਰ ਦੀ ਬਾਲਕੋਨੀ ’ਚ ਖੇਡਦੇ ਸਮੇਂ ਉਨ੍ਹਾਂ ਦੇ ਬੱਚੇ ਦਾ ਹੱਥ ਅਚਾਨਕ ਬਾਲਕੋਨੀ ਦੇ ਅੱਗਿਓਂ ਗੁਜ਼ਰ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਲੱਗ ਗਿਆ, ਜਿਸ ਤੋਂ ਲੱਗੇ ਜ਼ੋਰਦਾਰ ਕਰੰਟ ਕਾਰਨ ਬੱਚਾ ਦੂਰ ਜਾ ਡਿੱਗਾ। ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਟੇਟ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਗੰਭੀਰ ਦੋਸ਼ ਲਾਉਂਦਿਆਂ ਦੱਸਿਆ ਕਿ ਇਲਾਕੇ ’ਚ ਜਗ੍ਹਾ-ਜਗ੍ਹਾ ਬਿਜਲੀ ਦੇ ਨੰਗੇ ਜੋੜ ਅਤੇ ਟੁੱਟੀਆਂ ਤਾਰਾਂ ਕਾਰਨ ਉਨ੍ਹਾਂ ਦੇ ਬੱਚੇ ਦੀ ਮੌਤ ਹੋਈ ਹੈ। ਪਰਿਵਾਰ ਵੱਲੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ- ਡਿੰਪੀ ਢਿੱਲੋਂ ਦੇ 'ਆਪ' 'ਚ ਸ਼ਾਮਲ ਹੋਣ 'ਤੇ CM ਮਾਨ ਦਾ ਵੱਡਾ ਬਿਆਨ, ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ

ਉਥੇ ਹੀ ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਫੋਕਲ ਪੁਆਇੰਟ ਡਿਵੀਜ਼ਨ ਦੇ ਐਕਸੀਅਨ ਅਮਰਿੰਦਰ ਸਿੰਘ ਸੰਧੂ ਨੇ ਕਿਹਾ ਕਿ ਅਸਲ ’ਚ ਇਲਾਕੇ ’ਚ ਕੁਝ ਸ਼ਰਾਰਤੀ ਤੱਤਾਂ ਵੱਲੋਂ ਸਿੱਧੀ ਕੁੰਡੀ ਲਾਉਣ ਦੇ ਚੱਕਰ ’ਚ ਆਮ ਕਰਕੇ ਬਿਜਲੀ ਦੀਆਂ ਤਾਰਾਂ ਨਾਲ ਛੇੜਛਾੜ ਕੀਤੀ ਜਾਂਦੀ ਹੈ। ਅਜਿਹੇ ’ਚ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਉਕਤ ਜਾਨਲੇਵਾ ਹਾਦਸਾ ਸ਼ਰਾਰਤੀ ਤੱਤਾਂ ਦੀ ਲਾਪਰਵਾਹੀ ਦਾ ਹਿੱਸਾ ਹੋ ਸਕਦਾ ਹੈ। ਐਕਸੀਅਨ ਸੰਧੂ ਨੇ ਸਾਫ਼ ਕੀਤਾ ਕਿ ਹਾਲ ਦੀ ਘੜੀ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਮ੍ਰਿਤਕ ਬੱਚੇ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹਾਦਸੇ ਸਬੰਧੀ ਸਾਰੀ ਸਥਿਤੀ ਸਾਫ਼ ਹੋ ਸਕਦੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹਰਦੀਪ ਸਿੰਘ ਡਿੰਪੀ ਢਿੱਲੋਂ 'ਆਪ' 'ਚ ਸ਼ਾਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News