ਜੇਲ੍ਹਾਂ ਅਤੇ ਜੁਵੇਨਾਈਲ ਹੋਮ ਦੇ ਆਲੇ-ਦੁਆਲੇ 500 ਮੀਟਰ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ

Wednesday, Aug 23, 2023 - 01:09 PM (IST)

ਹੁਸ਼ਿਆਰਪੁਰ (ਘੁੰਮਣ)-ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ, ਸਬ-ਜੇਲ੍ਹ ਦਸੂਹਾ ਅਤੇ ਜੁਵੇਨਾਈਲ ਹੋਮ ਰਾਮ ਕਾਲੋਨੀ ਕੈਂਪ ਹੁਸ਼ਿਆਰਪੁਰ ਦੀ ਸੁਰੱਖਿਆ ਲਈ ਇਨ੍ਹਾਂ ਜੇਲ੍ਹਾਂ/ਜੁਵੇਨਾਈਲ ਹੋਮ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਹੈ, ਤਾਂ ਜੋ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਵੱਲੋਂ ਆਪਣੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਮਾਣਯੋਗ ਡਾਇਰੈਕਟਰ ਜਨਰਲ ਪੁਲਸ ਪੰਜਾਬ ਚੰਡੀਗੜ੍ਹ ਦੇ ਦਫ਼ਤਰ ਵੱਲੋਂ ਜਾਰੀ ਅਰਧ ਸਰਕਾਰੀ ਪੱਤਰ ਅਨੁਸਾਰ ਡਰੋਨ ਤੇਜ਼ੀ ਨਾਲ ਪ੍ਰਸਿੱਧ ਹੋ ਗਏ ਹਨ, ਜੋ ਕਿ ਸੰਭਾਵੀ ਸੁਰੱਖਿਆ ਉਲੰਘਣਾਵਾਂ ਅਤੇ ਖਤਰਿਆਂ ਬਾਰੇ ਚਿੰਤਾਵਾਂ ਪੈਦਾ ਕਰਦੇ ਹਨ।

ਇਹ ਵੀ ਪੜ੍ਹੋ- ਜਲੰਧਰ ਦਾ ਇਹ ਮਸ਼ਹੂਰ ਜੂਸ ਬਾਰ ਮੁੜ ਘਿਰਿਆ ਵਿਵਾਦਾਂ 'ਚ, ਬਿੱਛੂ ਤੋਂ ਬਾਅਦ ਹੁਣ ਨਿਕਲਿਆ ਕਾਕਰੋਚ

ਗੈਰ-ਅਧਿਕਾਰਤ ਨਿਗਰਾਨੀ ਲਈ ਜੇਲ੍ਹਾਂ ਦੇ ਨੇੜੇ ਡਰੋਨਾਂ ਦੀ ਸੰਭਾਵੀ ਦੁਰਵਰਤੋਂ, ਨਸ਼ੇ ਵਾਲੇ ਪਦਾਰਥਾਂ (ਮੋਬਾਇਲ, ਨਸ਼ੇ ਵਾਲੇ ਪਦਾਰਥਾਂ, ਹਥਿਆਰਾਂ ਆਦਿ) ਦੀ ਸਮੱਗਲਿੰਗ ਲਈ ਭੇਜਣ ਦੀ ਕੋਸ਼ਿਸ਼ਾਂ ਦੀ ਸਹੂਲਤ ਲਈ ਅਤੇ ਇਥੋਂ ਤੱਕ ਕਿ ਰਾਜ ਦੀ ਪ੍ਰਭੂਸੱਤਾ ਨੂੰ ਚੁਣੌਤੀ ਦੇਣ ਦੇ ਉਦੇਸ਼ ਨਾਲ ਅੱਤਵਾਦੀ ਹਮਲਿਆਂ ਲਈ ਵੀ ਡਰੋਨ ਦੀ ਵਰਤੋਂ ਨੂੰ ਨਕਾਰਿਆ ਨਹੀਂ ਜਾ ਸਕਦਾ। ਇਸ ਲਈ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ, ਸਬ-ਜੇਲ੍ਹ ਦਸੂਹਾ ਅਤੇ ਜੁਵੇਨਾਈਲ ਹੋਮ ਰਾਮ ਕਾਲੋਨੀ ਕੈਂਪ ਹੁਸ਼ਿਆਰਪੁਰ ਦੀ ਸੁਰੱਖਿਆ ਲਈ ਇਨ੍ਹਾਂ ਜੇਲ੍ਹਾਂ/ਜੁਵੇਨਾਈਲ ਹੋਮ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਜਾਵੇ, ਤਾਂ ਜੋ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ- ਪੱਤਰਕਾਰ ਰਵੀ ਗਿੱਲ ਖ਼ੁਦਕੁਸ਼ੀ ਮਾਮਲੇ 'ਚ SHO ਤੇ ASI 'ਤੇ ਡਿੱਗੀ ਗਾਜ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News