ਵੱਡੀ ਵਾਰਦਾਤ: 55 ਸਾਲਾ ਵਿਅਕਤੀ ਦਾ ਕਹੀ ਮਾਰ ਕੀਤਾ ਕਤਲ, ਖ਼ੂਨ ਨਾਲ ਲੱਥਪਥ ਮਿਲੀ ਲਾਸ਼

09/21/2022 7:10:23 PM

ਗੁਰਦਾਸਪੁਰ (ਜੀਤ ਮਠਾਰੂ) - ਪੁਲਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਬਹੂਰੀਆਂ ਸੈਣੀਆਂ ਵਿਚ 55 ਸਾਲਾ ਵਿਅਕਤੀ ਦਾ ਭੇਤਭਰੇ ਹਾਲਤ ਵਿਚ ਬੇਰਹਿਮੀ ਨਾਲ ਕਤਲ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ (55) ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਵਲਪ੍ਰੀਤ ਸਿੰਘ ਕਾਕੀ, ਮਾਸਟਰ ਪ੍ਰਿਤਪਾਲ ਸਿੰਘ ਤੇ ਮ੍ਰਿਤਕ ਦੇ ਕਰੀਬੀਆਂ ਨੇ ਦੱਸਿਆ ਕਿ ਪਰਮਜੀਤ ਸਿੰਘ ਆਪਣੀ ਪਤਨੀ ਕੁਲਵੰਤ ਕੌਰ ਸਮੇਤ ਆਪਣੇ ਪਿੰਡ ਬਹੂਰੀਆਂ ਸੈਣੀਆਂ ਵਿੱਚ ਰਹਿੰਦਾ ਸੀ। ਮੰਗਲਵਾਰ ਨੂੰ ਉਸ ਦੀ ਪਤਨੀ ਆਪਣੇ ਰਿਸ਼ਤੇਦਾਰਾਂ ਕੋਲ ਲੁਧਿਆਣਾ ਗਈ ਹੋਈ ਸੀ। 

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ: 6 ਮਹੀਨੇ ਦੀ ਗਰਭਵਤੀ ਦਾ ਪਤੀ ਨੇ ਕੀਤਾ ਕਤਲ, ਕਾਰਨ ਜਾਣ ਹੋ ਜਾਵੋਗੇ ਹੈਰਾਨ

ਮ੍ਰਿਤਕ ਦੇ ਭਰਾ ਤਰਸੇਮ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਅੱਜ ਪਰਮਜੀਤ ਸਿੰਘ ਦੁਪਹਿਰ ਤਕ ਆਪਣੇ ਘਰੋਂ ਬਾਹਰ ਨਹੀਂ ਨਿਕਲਿਆ। ਇਸ ਦਾ ਪਤਾ ਲੈਣ ਲਈ ਜਦੋਂ ਉਹ ਹੋਰ ਪਰਿਵਾਰਕ ਮੈਂਬਰਾਂ ਨਾਲ ਉਸ ਦੇ ਘਰ ਗਏ ਤਾਂ ਉਨ੍ਹਾਂ ਨੇ ਵੇਖਿਆ ਕਿ ਘਰ ਦੀ ਪਹਿਲੀ ਮੰਜ਼ਿਲ ’ਚ ਪਰਮਜੀਤ ਸਿੰਘ ਦੀ ਲਾਸ਼ ਖੂਨ ਨਾਲ ਲੱਥਪਥ ਹੋਈ ਪਈ ਸੀ। ਉਨ੍ਹਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਪੁਲਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਇਸ ਵਾਰਦਾਤ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੂੰ ਲਾਸ਼ ਕੋਲ ਲਹੂ ਨਾਲ ਲਿਬੜੀ ਹੋਈ ਇਕ ਕਹੀ ਮਿਲੀ ਹੈ, ਜਿਸ ਨਾਲ ਕਾਤਲ ਨੇ ਪਰਮਜੀਤ ਸਿੰਘ ਦੇ ਸਿਰ 'ਤੇ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਕਤਲ ਵਾਲੀ ਥਾਂ ’ਤੇ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਵਲੋਂ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ’ਤੇ ਮੌਜੂਦ ਸਾਰੇ ਸਬੂਤ ਇਕੱਤਰ ਕੀਤੇ ਜਾ ਰਹੇ ਹਨ। ਪੁਲਸ ਨੇ ਕਿਹਾ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਅਤੇ ਜਾਂਚ ਦੇ ਅਧਾਰ 'ਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


rajwinder kaur

Content Editor

Related News