20 ਦਿਨਾਂ ਦੀ ਛੁੱਟੀ ''ਤੇ ਆਏ ਫ਼ੌਜੀ ਦੀ ਸੜਕ ਹਾਦਸੇ ''ਚ ਮੌਤ, ਦੋ ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

Wednesday, Aug 14, 2024 - 06:46 PM (IST)

20 ਦਿਨਾਂ ਦੀ ਛੁੱਟੀ ''ਤੇ ਆਏ ਫ਼ੌਜੀ ਦੀ ਸੜਕ ਹਾਦਸੇ ''ਚ ਮੌਤ, ਦੋ ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਛੁੱਟੀ 'ਤੇ ਆਏ ਇਕ ਫ਼ੌਜੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਫ਼ੌਜੀ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ, ਜੋਕਿ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਅਟਾਰੀ ਦੇ ਬਾਗੜੀਆਂ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਫ਼ੌਜੀ ਅਵਤਾਰ ਸਿੰਘ ਅੰਮ੍ਰਿਤਸਰ ਦੇ ਪਿੰਡ ਭਕਨਾ ਨੂੰ ਐਕਟੀਵਾ 'ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਿਸ ਨਾਲ ਰਸਤੇ ਵਿਚ ਸੜਕ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ- ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, ਉੱਡੇ ਪਰਖੱਚੇ, 1 ਦੀ ਦਰਦਨਾਕ ਮੌਤ

ਮ੍ਰਿਤਕ ਫ਼ੌਜੀ ਆਪਣੇ ਪਿੱਛੇ ਦੋ ਸਾਲ ਦਾ ਬੱਚਾ ਅਤੇ ਆਪਣੀ ਪਤਨੀ ਨੂੰ ਛੱਡ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਫ਼ੌਜੀ ਅਵਤਾਰ ਸਿੰਘ 21 ਸਿੱਖ ਰੈਜ਼ੀਮੈਂਟ ਰਾਜਸਥਾਨ ਦੇ ਬਾਰਡਰ 'ਤੇ ਤਾਇਨਾਤ ਸੀ ਅਤੇ 20 ਦਿਨ ਦੀ ਛੁੱਟੀ ਲੈ ਕੇ ਆਪਣੇ ਘਰ ਨੂੰ ਆਇਆ ਹੋਇਆ ਸੀ। ਮ੍ਰਿਤਕ ਫ਼ੌਜੀ ਦਾ ਪੁਲਸ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਕਰਵਾ ਕੇ ਅਤਿ ਗਮਗੀਨ ਮਾਹੌਲ ਵਿਚ ਅਵਤਾਰ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਫੌਜ ਦੇ ਜਵਾਨਾਂ ਵੱਲੋਂ ਮ੍ਰਿਤਕ ਫ਼ੌਜੀ ਅਵਤਾਰ ਸਿੰਘ ਨੂੰ ਅੰਤਿਮ ਸੰਸਕਾਰ ਸਮੇਂ ਸ਼ਰਧਾਂਜਲੀ ਭੇਂਟ ਕਰ ਸਲਾਮੀ ਵੀ ਦਿੱਤੀ ਗਈ। 

PunjabKesari

ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਸਹਿਮੇ ਲੋਕ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News