ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਨਹਿਰ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ

Thursday, Oct 03, 2024 - 05:22 PM (IST)

ਪਠਾਨਕੋਟ (ਧਰਮਿੰਦਰ)- ਪਠਾਨਕੋਟ ਨੇੜੇ ਵਗਦੇ ਚੱਕੀ ਦਰਿਆ 'ਚ ਪੂਜਾ ਸਮਗਰੀ ਪਰਵਾਉਣ ਗਏ ਪਿਓ-ਪੁੱਤ ਦੀ ਦਰਿਆ 'ਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਐੱਨ.ਡੀ.ਆਰ.ਐੱਫ ਅਤੇ ਪੁਲਸ ਵੱਲੋਂ ਦਰਿਆ 'ਚ ਚਲਾਏ ਗਏ ਰੈਸਕਿਊ ਆਪਰੇਸ਼ਨ ਦੌਰਾਨ ਪਿਓ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਿਸ ਦੀ ਪਛਾਣ ਵਿਨੇ ਮਹਾਜਨ ਵਾਸੀ ਬਸੰਤ ਕਾਲੋਨੀ ਦੇ ਵਜੋਂ ਹੋਈ ਹੈ ਅਤੇ ਪੁੱਤਰ ਦੀ ਭਾਲ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ-  ਪੌਰਨੋਗਰਾਫ਼ੀ ਦਾ ਨਬਾਲਗਾਂ ’ਚ ਤੇਜ਼ੀ ਨਾਲ ਵਧ ਰਿਹਾ ਰੁਝਾਨ, ਸਾਈਬਰ ਕ੍ਰਾਈਮ ਪੁਲਸ ਨੇ ਦਿੱਤੇ ਸਖ਼ਤ ਹੁਕਮ

ਮੌਕੇ 'ਤੇ ਮੌਜੂਦ ਮੁਹੱਲੇ ਦੇ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਦੁਪਹਿਰ ਵੇਲੇ ਪਿਓ ਅਤੇ ਪੁੱਤ ਪੂਜਾ ਸਮੱਗਰੀ ਪਰਵਾਉਣ ਦੇ ਲਈ ਚੱਕੀ ਦਰਿਆ ਦੇ ਨੇੜੇ ਆਏ ਸੀ ਪਰ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਜਦੋਂ ਉਹ ਘਰ ਨਾ ਪਰਤੇ ਤਾਂ ਪਰਿਵਾਰ ਵੱਲੋਂ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਗਈ। ਨੇੜੇ ਰਹਿੰਦੇ ਲੋਕਾਂ ਨਾਲ ਚੱਕੀ ਦਰਿਆ ਦੇ ਕਿਨਾਰੇ ਉਨ੍ਹਾਂ ਦੀ ਸਕੂਟੀ ਵੇਖੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

PunjabKesari

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਦੀ ਤਬਦੀਲੀ ਨਾਲ ਇਹ ਵਾਇਰਸ ਸਰਗਰਮ, ਵੱਡੀ ਗਿਣਤੀ ’ਚ ਮਰੀਜ਼ ਆਉਣ ਲੱਗੇ ਲਪੇਟ ’ਚ

ਪੁਲਸ ਵੱਲੋਂ ਐੱਨ. ਡੀ. ਆਰ. ਐੱਫ਼ ਦੀ ਟੀਮ ਨਾਲ ਚੱਕੀ ਦਰਿਆ 'ਚ ਸਰਚ ਚਲਾਇਆ ਗਿਆ, ਜਿਸ 'ਚ ਉਨ੍ਹਾਂ ਨੂੰ ਵਿਨੇ ਮਹਾਜਨ ਦੀ ਲਾਸ਼ ਬਰਾਮਦ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਪੂਜਾ ਸਮੱਗਰੀ ਪਰਵਾਉਣ ਵੇਲੇ ਉਨ੍ਹਾਂ ਦਾ ਪੈਰ ਫਿਸਲਨ ਕਰਕੇ ਇਹ ਹਾਦਸਾ ਵਾਪਰਿਆ ਹੋਇਆ ਲੱਗਦਾ ਹੈ ਅਜੇ ਵੀ ਐੱਨ. ਡੀ. ਆਰ. ਐੱਫ਼ ਦੀ ਟੀਮ ਵੱਲੋਂ ਵਿਨੇ ਮਹਾਜਨ ਦੇ ਪੁੱਤਰ ਦੀ ਭਾਲ ਕੀਤੀ ਜਾ ਰਹੀ ਹੈ ਪਰ ਪਾਣੀ ਦਾ ਬਹਾਵ ਤੇਜ਼ ਹੋਣ ਦੇ ਚੱਲਦੇ ਇਸ 'ਚ ਸਮਾਂ ਲੱਗ ਰਿਹਾ ਹੈ।

ਇਹ ਵੀ ਪੜ੍ਹੋ- ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News