ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਦੋ ਮੋਟਰਸਾਈਕਲਾਂ ਦੀ ਟੱਕਰ ਨੇ 2 ਘਰਾਂ 'ਚ ਵਿਛਾਏ ਸਥੱਰ
Sunday, Nov 10, 2024 - 03:34 PM (IST)
ਤਰਨਤਾਰਨ (ਰਮਨ)- ਸਰਕਾਰੀ ਹਸਪਤਾਲ ਘਰਿਆਲਾ ਦੇ ਕੋਲ ਦੇਰ ਰਾਤ ਦੋ ਮੋਟਰਸਾਇਕਲਾਂ ਦੀ ਟੱਕਰ ਹੋ ਜਾਣ ਕਾਰਨ ਦੋ ਦੀ ਮੌਤ ਤੇ ਦੋ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਤਰਲੋਕ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਪਿੰਡ ਢੋਟੀਆਂ ਅਤੇ ਦੁਸਰੇ ਦੀ ਪਛਾਣ ਜਗਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਤੂਤ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਿਜ਼ੀਬਿਲਟੀ ਨਾ ਹੋਣ ਕਾਰਨ ਦਿੱਲੀ ਡਾਇਵਰਟ ਹੋਈ ਦੁਬਈ ਦੀ ਫਲਾਈਟ
ਜਦਕਿ ਜ਼ਖ਼ਮੀਆਂ ਦੀ ਪਛਾਣ ਬਲਜਿੰਦਰ ਕੌਰ ਪਤਨੀ ਤਰਲੋਕ ਸਿੰਘ ਵਾਸੀ ਪਿੰਡ ਢੋਟੀਆਂ ਤੇ ਦੁਸਰੇ ਦੀ ਪਛਾਣ ਬਖਸ਼ੀਸ਼ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਪੂੰਨੀਆ ਦੇ ਰੂਪ ਵਿੱਚ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਬਖਸੀਸ ਸਿੰਘ ਪੁੱਤਰ ਭਜਨ ਵਾਸੀ ਪੂਨੀਆ ਕੁੜੀ ਦਾ ਸ਼ਗਨ ਲਾ ਕੇ ਫਿਰੋਜ਼ਪੁਰ ਤੋਂ ਵਾਪਸ ਪਿੰਡ ਪੂਨੀਆ ਆ ਰਹੇ ਸਨ। ਇਸ ਦੌਰਾਨ ਸਰਕਾਰੀ ਹਸਪਤਾਲ ਘਰਿਆਲਾ ਦੇ ਨਜ਼ਦੀਕ ਦੋ ਮੋਟਰਸਾਇਕਲ ਦੀ ਟੱਕਰ ਹੋ ਗਈ, ਜਿਸ 'ਚ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਮੌਕੇ 'ਤੇ ਪਹੁੰਚੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਲਿਆਂਦਾ ਹੈ।
ਇਹ ਵੀ ਪੜ੍ਹੋ- ਮੋਸਟ ਵਾਂਟੇਡ ਬਦਮਾਸ਼ ਦੀ ਸੜਕ ਹਾ.ਦਸੇ 'ਚ ਮੌ.ਤ, ਬੈਂਕ ਡਕੈਤੀ 'ਚ ਵੀ ਸੀ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8