ਨਕੋਦਰ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ, ਚਾਰ ਕੁੜੀਆਂ ਦੀ ਹਾਲਤ ਗੰਭੀਰ (ਤਸਵੀਰਾਂ)
Tuesday, Dec 13, 2022 - 06:08 PM (IST)

ਗੁਰਾਇਆ/ਨਕੋਦਰ (ਮੁਨੀਸ਼) : ਨਕੋਦਰ-ਫਗਵਾੜਾ ਰੋਡ ’ਤੇ ਪਿੰਡ ਧਾਲੀਵਾਲ ਨੇੜੇ ਸਵਿਫਟ ਅਤੇ ਇਨੋਵਾ ਗੱਡੀ ਵਿਚਕਾਰ ਭਿਆਨਕ ਟੱਕਰ ਹੋ ਗਈ, ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ ਅਤੇ ਚਾਰ ਲੜਕੀਆਂ ਗੰਭੀਰ ਜ਼ਖਮੀ ਹੋਈਆਂ ਹਨ। ਜ਼ਖਮੀਆਂ ਨੂੰ ਗੰਭੀਰ ਹਾਲਤ ਵਿਚ ਨਕੋਦਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਨਾਭਾ ’ਚ ਸ਼ਰਮਸਾਰ ਹੋਈ ਇਨਸਾਨੀਅਤ, 12 ਸਾਲਾ ਸਕੀ ਧੀ ਨਾਲ ਪਿਓ ਨੇ ਜੋ ਕੀਤਾ ਸੁਣ ਉੱਡਣਗੇ ਹੋਸ਼
ਇਸ ਮੌਕੇ ’ਤੇ ਡਾਕਟਰ ਪ੍ਰਭਲੀਨ ਨੇ ਦੱਸਿਆ ਕਿ ਹਸਪਤਾਲ ਵਿਚ ਦੋ ਨੌਜਵਾਨ ਮ੍ਰਿਤਕ ਹਾਲਤ ਵਿਚ ਆਏ ਹਨ ਅਤੇ ਚਾਰ ਲੜਕੀਆਂ ਗੰਭੀਰ ਜ਼ਖਮੀ ਸਨ, ਜਿਨ੍ਹਾਂ ਨੂੰ 108 ਐਂਬੂਲੈਂਸ ਲੈ ਕੇ ਆਈ ਸੀ, ਇਨ੍ਹਾਂ ਦੇ ਗੰਭੀਰ ਸੱਟਾਂ ਹੋਣ ਕਰਕੇ ਜ਼ਖਮੀਆਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉਧਰ ਪੁਲਸ ਨੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਕੈਬਨਿਟ ਵਿਚ ਫੇਰਬਦਲ ਲਗਭਗ ਤੈਅ, ਇਹ ਵਿਧਾਇਕ ਬਣ ਸਕਦੇ ਹਨ ਮੰਤਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।