ਮਸ਼ਹੂਰ ਪੰਜਾਬੀ ਗਾਇਕ ਨਾਲ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ''ਤੇ ਵਾਪਰਿਆ ਵੱਡਾ ਹਾਦਸਾ

06/06/2024 6:31:51 PM

ਭੋਗਪੁਰ (ਵਰਿੰਦਰ ਪੰਡਿਤ, ਰਾਣਾ) : ਮਸ਼ਹੂਰ ਪੰਜਾਬੀ ਗਾਇਕ ਸਰਦਾਰ ਅਲੀ ਦੀ ਗੱਡੀ ਦਾ ਜਲੰਧਰ-ਪਠਾਨਕੋਟ ਹਾਈਵੇਅ 'ਤੇ ਭੋਗਪੁਰ ਨੇੜੇ 12 ਵਜੇ ਦੇ ਕਰੀਬ ਸਨੌਰਾ ਪੁਲ 'ਤੇ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਮਸ਼ਹੂਰ ਗਾਇਕ ਸਰਦਾਰ ਅਲੀ ਦਾ ਵਾਲ ਵਾਲ ਬਚਾਅ ਹੋ ਗਿਆ। ਸਰਦਾਰ ਅਲੀ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਜਦਕਿ ਸਰਦਾਰ ਅਲੀ ਦੇ ਦੋ ਭਤੀਜੇ ਅਤੇ ਕਾਰ ਚਾਲਕ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਪੰਜਾਬ ਪੁਲਸ ਦੀ ਸੜਕ ਸੁਰੱਖਿਆ ਦੀ ਟੀਮ ਨੇ ਹਸਪਤਾਲ ਦਾਖਲ ਕਰਵਾਇਆ ਹੈ। 

ਇਹ ਵੀ ਪੜ੍ਹੋ : ਖਡੂਰ ਸਾਹਿਬ 'ਚ ਵੱਡੀ ਜਿੱਤ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਪਹੁੰਚੀ ਅੰਮ੍ਰਿਤਪਾਲ ਦੀ ਪਤਨੀ

PunjabKesari

ਹਾਦਸਾ ਇੰਨਾ ਭਿਆਨਕ ਸੀ ਕਿ ਸੜਕ ਕਿਨਾਰੇ ਲੱਗੀ ਰੇਲਿੰਗ ਵਿਚ ਫਸਣ ਕਾਰਣ ਕਾਰ ਵਿਚਾਲਿਓਂ ਪਾੜ ਗਈ, ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਰੇਡ ਕਰਨ ਗਈ ਪੰਜਾਬ ਪੁਲਸ, ਜਦੋਂ ਘਰ ਲਈ ਤਲਾਸ਼ੀ ਤਾਂ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News