ਵਿਦੇਸ਼ 'ਚ ਟਰਾਲਾ ਚਲਾਉਂਦਿਆਂ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ, ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
Thursday, Aug 22, 2024 - 02:54 PM (IST)
ਗੁਰਦਾਸਪੁਰ- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੈਨੇਵਾਲ ਦੇ ਰਹਿਣ ਵਾਲੇ ਮੇਜਰ ਮਸੀਹ (35) ਦੀ ਸਾਉਦੀ ਅਰਬ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਬਾਕ ਮੇਜਰ ਮਸੀਹ ਪਿਛਲੇ ਕਰੀਬ 7 ਸਾਲ ਤੋਂ ਵਿਦੇਸ਼ ਸਾਉਦੀ ਅਰਬ 'ਚ ਕੰਮ ਕਰਦਾ ਸੀ ਅਤੇ ਉਥੇ ਟਰਾਲਾ ਡਰਾਈਵਰ ਸੀ। ਬੀਤੇ ਦਿਨੀਂ ਮੇਜਰ ਦੀ ਟਰਾਲਾ ਚਲਾਉਂਦੇ ਸੜਕ ਹਾਦਸੇ 'ਚ ਮੌਤ ਹੋ ਗਈ, ਜਿਸ ਦੀ ਸੂਚਨਾ ਮਿਲਣ 'ਤੇ ਪੂਰੇ ਪਰਿਵਾਰ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ
ਮੇਜਰ ਆਪਣੇ ਪਰਿਵਾਰ 'ਚ ਪਿੱਛੇ ਪਤਨੀ ਅਤੇ 7 ਸਾਲ ਦੀ ਧੀ ਛੱਡ ਗਿਆ ਹੈ ਅਤੇ ਮ੍ਰਿਤਕ ਦਾ ਛੋਟਾ ਭਰਾ ਵੀ ਸਾਉਦੀ ਅਰਬ 'ਚ ਕਿਸੇ ਕੰਪਨੀ 'ਚ ਕੰਮ ਕਰਦਾ ਹੈ ਅਤੇ ਉਹ ਕਰੀਬ 5 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਹੈ । ਪਰਿਵਾਰ ਮ੍ਰਿਤਕ ਦੇਹ ਭਾਰਤ ਭੇਜਣ ਲਈ ਅਪੀਲ ਕਰ ਰਿਹਾ ਹੈ ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8