ਲਾੜਾ-ਲਾੜੀ ਨਾਲ ਵਾਪਰਿਆ ਵੱਡਾ ਹਾਦਸਾ, ਥਾਰ ਨਾਲ ਟੱਕਰ ਤੋਂ ਬਾਅਦ ਫੁੱਲਾਂ ਵਾਲੀ ਕਾਰ ਦੇ ਉੱਡੇ ਪਰਖੱਚੇ

Sunday, Dec 10, 2023 - 06:36 PM (IST)

ਲਾੜਾ-ਲਾੜੀ ਨਾਲ ਵਾਪਰਿਆ ਵੱਡਾ ਹਾਦਸਾ, ਥਾਰ ਨਾਲ ਟੱਕਰ ਤੋਂ ਬਾਅਦ ਫੁੱਲਾਂ ਵਾਲੀ ਕਾਰ ਦੇ ਉੱਡੇ ਪਰਖੱਚੇ

ਮਾਨਸਾ (ਅਮਰਜੀਤ) : ਮਾਨਸਾ ਜ਼ਿਲ੍ਹੇ ਦੇ ਪਿੰਡ ਦੁੱਲੋਵਾਲ ’ਚ ਵਿਆਹ ਵਾਲੀ ਕਾਰ ਅਤੇ ਥਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਵਿਆਹ ਵਾਲੀ ਕਾਰ ਵਿਚ ਸਵਾਰ ਲਾੜਾ-ਲਾੜੀ ਸਮੇਤ ਪੰਜ ਲੋਕ ਗੰਭੀਰ ਜ਼ਖਮੀ ਹੋਏ ਹਨ। ਜਿਨ੍ਹਾਂ ਨੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆਹੈ। ਇਸ ਹਾਦਸੇ ਵਿਚ ਨੇੜੇ ਜਾਂਦਾ ਇਕ ਆਟੋ ਵੀ ਥਾਰ ਦੀ ਲਪੇਟ ਵਿਚ ਆ ਗਿਆ। ਜਿਸ ਕਾਰਣ ਆਟੋ ’ਚ ਸਵਾਰ ਕੁੱਝ ਲੋਕ ਜ਼ਖਮੀ ਹੋ ਗਏ ਹਨ।

ਇਹ ਵੀ ਪੜ੍ਹੋ : ਸੜਕ ’ਤੇ ਜ਼ਖਮੀ ਦੀ ਮਦਦ ਲਈ ਰੁਕਿਆ ਪਰਿਵਾਰ, ਫਿਰ ਵਾਪਰੇ ਹਾਦਸੇ ’ਚ ਮਾਂ-ਪੁੱਤ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਪਿੰਡ ਫੱਤਾ ਮਾਲੋਕਾ ਤੋਂ ਵਿਆਹ ਵਾਲਾ ਲਾੜਾ ਅਤੇ ਲਾੜੀ ਅੱਜ ਪਾਰਟੀ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਪਰ ਦੋਲੋਵਾਲ ਦੇ ਨਜ਼ਦੀਕ ਮਾਨਸਾ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਥਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਜਿੱਥੇ ਵਿਆਹ ਵਾਲੀ ਕਾਰ ਦੇ ਪਰਖੱਚੇ ਉੱਡ ਗਏ, ਉਥੇ ਹੀ ਥਾਰ ਗੱਡੀ ਵੀ ਪਲਟੀਆਂ ਖਾ ਕੇ ਬੁਰੀ ਤਰ੍ਹਾਂ ਨੁਕਸਾਨ ਗਈ। 

ਇਹ ਵੀ ਪੜ੍ਹੋ : ਸਕੂਲ 'ਚ ਮਿਲਿਆ ਬੰਬ, ਪੰਜਾਬ ਪੁਲਸ ਨੂੰ ਪਈਆਂ ਭਾਜੜਾਂ, ਹੈਰਾਨ ਕਰ ਦੇਣ ਵਾਲੀ ਵਜ੍ਹਾ ਆਈ ਸਾਹਮਣੇ (ਵੀਡੀਓ)

PunjabKesari

PunjabKesari

ਜਿਸਮ ਸਮੇਂ ਇਹ ਹਾਦਸਾ ਵਾਪਰਿਆ ਉਦੋਂ ਵਿਆਹ ਵਾਲੀ ਕਾਰ ਵਿਚ ਲਾੜਾ ਲਾੜੀ ਸਮੇਤ ਪੰਜ ਵਿਅਕਤੀ ਸਵਾਰ ਸਨ, ਜੋ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਵਿਚੋਂ ਤਿੰਨ ਮਹਿਲਾ ਅਤੇ ਦੋ ਮਰਦ ਸ਼ਾਮਲ ਹਨ। ਪਿੰਡ ਦੁੱਲੋਵਾਲ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਬਿਲਕੁਲ ਖਤਮ ਹੋ ਗਈਆਂ ਹਨ ਅਤੇ ਵਿਆਹ ਵਾਲੀ ਕਾਰ ਵਿਚ ਸਵਾਰ ਵਿਅਕਤੀ ਜ਼ਖਮੀ ਹੋ ਗਏ ਹਨ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਇਸ ਸਮੇਂ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਜਦਕਿ ਜ਼ਖਮੀਆਂ ਨੂੰ ਮਾਨਸਾ ਸਿਵਲ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਪੁਲਸ ਵਲੋਂ ਇਨ੍ਹਾਂ ਸੜਕਾਂ ’ਤੇ ਨਾ ਜਾਣ ਦੀ ਅਪੀਲ

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News