Punjab:ਕੱਲ੍ਹ ਵਿਆਹੀ ਜੋੜੀ ਨਾਲ ਅੱਜ ਹੋ ਗਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
Friday, Feb 21, 2025 - 07:29 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਨੰਗਲ-ਰੂਪਨਗਰ ਮੁੱਖ ਮਾਰਗ 'ਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਮਿਸਤਰੀ ਮਾਰਕੀਟ ਕੋਲ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਕਾਰ ਇਕ ਟਰੱਕ ਅਤੇ ਇਕ ਬੁੱਗੀ ਬਲਕਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿਚ ਸਵਾਰ ਚਾਲਕ ਸਮੇਤ ਹੋਰ ਲੋਕ ਵਾਲ-ਵਾਲ ਬਚ ਗਏ। ਜਾਣਕਾਰੀ ਅਨੁਸਾਰ ਉਕਤ ਕਾਰ ਵਿਚ ਸਵਾਰ ਲੋਕ ਨਜ਼ਦੀਕੀ ਪਿੰਡ ਮੋਹੀਵਾਲ ਦੇ ਰਹਿਣ ਵਾਲੇ ਸਨ ਅਤੇ ਕਾਰ ਚਾਲਕ ਨੌਜਵਾਨ ਦਾ ਬੀਤੇ ਕੱਲ੍ਹ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਧਮਾਕਾ, ਬਿਜਲੀ ਦੀਆਂ ਤਾਰਾਂ 'ਚ ਫਸਿਆ ਟਰੱਕ, ਮਿੰਟਾਂ 'ਚ ਮਚੀ ਹਫ਼ੜਾ-ਦਫੜੀ
ਅੱਜ ਉਹ ਆਪਣੇ ਭਰਾ ਦੀ ਬਾਰਾਤ ਲਈ ਮੱਸੇਵਾਲ ਆਪਣੀ ਘਰਵਾਲੀ ਅਤੇ ਇਕ ਹੋਰ ਨੌਜਵਾਨ, ਆਪਣੀਆਂ ਰਿਸ਼ਤੇਦਾਰ ਔਰਤਾਂ ਸਮੇਤ ਕਾਰ ਵਿਚ ਸਵਾਰ ਹੋ ਕੇ ਜਾ ਰਿਹਾ ਸੀ ਜਦੋਂ ਉਹ ਕੀਰਤਪੁਰ ਸਾਹਿਬ ਵਿਖੇ ਮਿਸਤਰੀ ਮਾਰਕੀਟ ਦੇ ਕੋਲ ਪਹੁੰਚਿਆ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਉਸ ਦੀ ਕਾਰ ਟਕਰਾ ਗਈ, ਜਿਸ ਤੋਂ ਬਾਅਦ ਉਸ ਦੀ ਕਾਰ ਪਿੱਛੇ ਤੋਂ ਆ ਰਹੀ ਬੁੱਗੀ ਬਲਕਰ ਦੇ ਅੱਗੇ ਫਸ ਗਈ ਅਤੇ ਉਕਤ ਕਾਰ ਕਰੀਬ 15-20 ਮੀਟਰ ਤੱਕ ਬੋਗੀ ਬਲਕਰ ਦੇ ਅੱਗੇ ਘੜੀਸ ਹੁੰਦੀ ਹੋਈ ਚਲੇ ਗਈ, ਇਸ ਹਾਦਸੇ ਵਿੱਚ ਉਕਤ ਕਾਰ ਸਵਾਰ ਸਾਰੇ ਜਣੇ ਵਾਲ-ਵਾਲ ਬਚ ਗਏ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਅਗਲੇ 24 ਘੰਟੇ ਅਹਿਮ, ਕਈ ਸੂਬਿਆਂ 'ਚ ਤੂਫ਼ਾਨ ਨਾਲ ਭਾਰੀ ਮੀਂਹ ਦਾ Alert
ਮੌਕੇ ’ਤੇ ਪਹੁੰਚੇ ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਬਲਵੰਤ ਸਿੰਘ ਵੱਲੋਂ ਮੌਕੇ 'ਤੇ ਮੌਜੂਦ ਲੋਕਾਂ ਦੀ ਸਹਾਇਤਾ ਨਾਲ ਜ਼ਖ਼ਮੀਆਂ ਨੂੰ ਪਹਿਲਾਂ ਮਿਸਤਰੀ ਮਾਰਕੀਟ ਦੀਆਂ ਦੁਕਾਨਾਂ ਵਿਚ ਬਿਠਾਇਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਦੇ ਮੌਕੇ ਉੱਪਰ ਪਹੁੰਚੇ ਰਿਸ਼ਤੇਦਾਰਾਂ ਨਾਲ ਅੱਗੇ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਟ੍ਰੈਫਿਕ ਪੁਲਸ ਵੱਲੋਂ ਹਾਦਸਾ ਗ੍ਰਸਤ ਵਾਹਨਾਂ ਨੂੰ ਸਡ਼ਕ ਵਿਚੋਂ ਪਾਸੇ ਕਰਵਾ ਕੇ ਆਵਾਜਾਈ ਨੂੰ ਚਾਲੂ ਕਰਵਾਇਆ ਗਿਆ। ਮੌਕੇ ’ਤੇ ਪਹੁੰਚੇ ਸ੍ਰੀ ਕੀਰਤਪੁਰ ਸਾਹਿਬ ਪੁਲਸ ਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਖ਼ੁਸ਼ਹਾਲ ਸਿੰਘ ਨੇ ਦੱਸਿਆ ਕਿ ਇਸ ਸਬੰਧ ’ਚ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਲਈ ਜਿਸ ਕਿਸੇ ਦੀ ਵੀ ਲਾਪਰਵਾਹੀ ਹੋਈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ 'ਚ ਵੱਡਾ ਹਾਦਸਾ, ਵਿਅਕਤੀ ਦੇ ਸਿਰ ਤੋਂ ਲੰਘੀ ਹਾਈ ਸਪੀਡ ਕਰੇਨ, ਮੰਜ਼ਰ ਵੇਖ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e