ਮੁਕਤਸਰ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ

01/27/2024 6:23:54 PM

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਚੜ੍ਹੇਵਾਨ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਪੁਲਸ ਮੁਲਾਜ਼ਮਾਂ ਦੀ ਬੱਸ ਵੱਡੇ ਹਾਦਸੇ ਦੀ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜ੍ਹੇ ਟਰੱਕ ਵਿਚ ਜਾ ਵੱਜੀ ਜਿਸ ਕਾਰਨ ਕਈ ਪੁਲਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ ਹਨ। ਹਾਦਸੇ ਵਿਚ ਜ਼ਖਮੀ ਹੋਏ ਪੁਲਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਚਾਰ ਬੱਚਿਆਂ ਸਮੇਤ ਆਸ਼ਕ ਦਾ ਵਿਆਹ ਰੁਕਵਾਉਣ ਗੁਰਦੁਆਰੇ ਪਹੁੰਚੀ ਪ੍ਰੇਮਿਕਾ, ਵੀਡੀਓ ’ਚ ਦੇਖੋ ਕਿਵੇਂ ਹੋਇਆ ਹੰਗਾਮਾ

ਕੁੱਝ ਦਿਨ ਪਹਿਲਾਂ ਦਸੂਹਾ ਨੇੜਾ ਵਾਪਰਿਆ ਸੀ ਹਾਦਸਾ

ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਜਲੰਧਰ ਤੋਂ ਗੁਰਦਾਸਪੁਰ ਜਾ ਰਹੀ ਪੁਲਸ ਮੁਲਾਜ਼ਮਾਂ ਦੀ ਬੱਸ ਦਾ ਮੁਕੇਰੀਆਂ ਨੇੜੇ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਦੌਰਾਨ ਚਾਰ ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੀ ਬੱਸ ਜਲੰਧਰ ਦੇ ਪੀ. ਏ. ਪੀ. ਤੋਂ ਗੁਰਦਾਸਪੁਰ ਜਾ ਰਹੀ ਸੀ। ਮੁਕੇਰੀਆਂ 'ਚ ਸੰਘਣੀ ਧੁੰਦ ਕਾਰਨ ਪੰਜਾਬ ਪੁਲਸ ਦੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਦੌਰਾਨ 4 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਕਈ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਮੁਲਾਜ਼ਮਾਂ ਨੂੰ ਬੱਸ ਅੰਦਰੋਂ ਕੱਢਿਆ ਅਤੇ ਜ਼ਖਮੀ ਮੁਲਾਜ਼ਮਾਂ ਨੂੰ ਹਸਪਤਾਲ ਦਾਖ਼ਲ ਕਰਾਇਆ।

ਇਹ ਵੀ ਪੜ੍ਹੋ : 8 ਸਾਲਾ ਬੱਚੀ ਨਾਲ ਜ਼ਬਰ-ਜਿਨਾਹ ਕਰ ਕੇ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News