ਮੁਕਤਸਰ ''ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਹਿਰ ''ਚ ਡਿੱਗੀ, 5 ਲੋਕਾਂ ਦੀ ਹੋਈ ਮੌਤ

09/19/2023 6:31:14 PM

ਸ੍ਰੀ ਮੁਕਤਸਕ ਸਾਹਿਬ (ਵੈੱਬ ਡੈਸਕ) - ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੁਰਾ ਰੋਡ 'ਤੇ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਅਨੁਸਾਰ ਇਹ ਹਾਦਸਾ ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨਹਿਰ 'ਚ ਡਿੱਗਣ ਕਾਰਨ ਹੋਇਆ ਹੈ।ਇਹ ਬੱਸ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ਸੀ, ਜਿਥੇ ਨੇੜਲੇ ਪਿੰਡ ਝਬੇਲਵਾਲੀ ਕੋਲ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ- ਕੁੜੀਆਂ ਨਾਲ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਦੋ ਨੌਜਵਾਨ ਆਪਸ ’ਚ ਭਿੜੇ, ਪਾੜੇ ਇਕ-ਦੂਜੇ ਦੇ ਸਿਰ 

ਤੇਜ਼ ਮੀਂਹ ਅਤੇ ਤੇਜ਼ ਰਫ਼ਤਾਰ ਕਾਰਨ ਬੱਸ  ਸੰਤੁਲਨ ਵਿਗੜ ਗਿਆ ਤੇ ਬੱਸ ਨਹਿਰ 'ਚ ਜਾ ਡਿੱਗੀ। ਇਸ ਹਾਦਸੇ 'ਚ 'ਚ 5 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਪਿੰਡ ਦਾ ਪੂਰਾ ਪ੍ਰਸ਼ਾਸਨ ਮੌਕੇ 'ਤੇ ਮੌਜੂਦ ਹੈ, ਜੋ ਲੋਕਾਂ ਨੂੰ ਬਚਾਉਣ 'ਚ ਲੱਗਾ ਹੋਇਆ ਹੈ। ਖ਼ਬਰ ਲਿਖੇ ਜਾਣ ਤੱਕ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ ਸੀ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News