ਵਾਹਨ ਚਾਲਕਾਂ ਲਈ ਆ ਗਿਆ ਵੱਡਾ ALERT, ਜ਼ਰਾ ਧਿਆਨ ਨਾਲ ਨਹੀਂ ਤਾਂ ਡਰਾਈਵਿੰਗ ਲਾਇਸੈਂਸ...
Tuesday, Sep 09, 2025 - 11:06 AM (IST)

ਲੁਧਿਆਣਾ (ਸੰਨੀ) : ਟ੍ਰੈਫਿਕ ਪੁਲਸ ਵਲੋਂ ਸੜਕਾਂ ’ਤੇ ਸ਼ਰਾਬ ਦਾ ਸੇਵਨ ਕਰ ਕੇ ਵਾਹਨ ਚਲਾਉਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੇ ਹਫ਼ਤੇ 3 ਦਿਨ ਕੀਤੀ ਗਈ ਨਾਕਾਬੰਦੀ ਦੌਰਾਨ 136 ਵਾਹਨਾਂ ਦੇ ਚਲਾਨ ਕੀਤੇ ਗਏ, ਜਿਨ੍ਹਾਂ ’ਚ ਚਾਲਕ ਸ਼ਰਾਬੀ ਹਾਲਤ ’ਚ ਡਰਾਈਵਿੰਗ ਕਰ ਰਹੇ ਸਨ। ਏ. ਸੀ. ਪੀ. ਟ੍ਰੈਫਿਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਸ਼ਰਾਬੀ ਹਾਲਤ ’ਚ ਡਰਾਈਵਿੰਗ ਕਰਦੇ ਫੜ੍ਹੇ ਜਾਣ ’ਤੇ 5000 ਰੁਪਏ ਦੀ ਜ਼ੁਰਮਾਨਾ ਰਾਸ਼ੀ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੀ ਰਾਹਤ ਭਰੀ ਖ਼ਬਰ! ਹਰ ਕੋਈ ਕਹੇਗਾ-ਸ਼ੁਕਰ ਆ ਰੱਬਾ
ਇਸ ਦੇ ਨਾਲ ਚਾਲਕ ਦਾ ਡਰਾਈਵਿੰਗ ਲਾਇਸੈਂਸ 3 ਮਹੀਨਿਆਂ ਲਈ ਸਸਪੈਂਡ ਕਰਨ ਦਾ ਵੀ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਸ਼ਰਾਬ ਦਾ ਸੇਵਨ ਕਰ ਕੇ ਵਾਹਨ ਚਲਾਉਣਾ ਖ਼ਤਰੇ ਤੋਂ ਖ਼ਾਲੀ ਨਹੀਂ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ! ਪੰਜਾਬੀਆਂ ਦੀ ਲੰਬੇ ਚਿਰਾਂ ਦਾ ਸੁਫ਼ਨਾ ਹੋਇਆ ਪੂਰਾ
ਇਸ ਲਈ ਲੋਕ ਸ਼ਰਾਬ ਪੀ ਕੇ ਡਰਾਈਵਿੰਗ ਨਾ ਕਰਨ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਪੁਲਸ ਵਲੋਂ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ’ਤੇ ਰੋਕ ਲਗਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8