ਪੰਜਾਬੀਆਂ ਲਈ ਹੋਣ ਜਾ ਰਿਹਾ ਵੱਡਾ ਐਲਾਨ! CM ਭਗਵੰਤ ਮਾਨ ਅੱਜ ਦੇਣਗੇ ਖ਼ੁਸ਼ਖ਼ਬਰੀ

Wednesday, Jun 04, 2025 - 09:37 AM (IST)

ਪੰਜਾਬੀਆਂ ਲਈ ਹੋਣ ਜਾ ਰਿਹਾ ਵੱਡਾ ਐਲਾਨ! CM ਭਗਵੰਤ ਮਾਨ ਅੱਜ ਦੇਣਗੇ ਖ਼ੁਸ਼ਖ਼ਬਰੀ

ਚੰਡੀਗੜ੍ਹ (ਅੰਕੁਰ) : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁੱਧਵਾਰ ਨੂੰ ਫਿਰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਉਨ੍ਹਾਂ ਦੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ! 'ਆਪਰੇਸ਼ਨ ਸਿੰਦੂਰ' ਦੌਰਾਨ ਕਰਦਾ ਸੀ...(ਵੀਡੀਓ)

ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ 'ਚ ਅੱਜ ਛੋਟੇ ਕਾਰੋਬਾਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ ਅਤੇ ਸਰਕਾਰ ਵਲੋਂ ਇਤਿਹਾਸਕ ਫ਼ੈਸਲਾ ਲਿਆ ਜਾ ਸਕਦਾ ਹੈ। ਕੈਬਨਿਟ ਦੀ ਮੀਟਿੰਗ ਦੌਰਾਨ ਛੋਟੇ ਕਾਰੋਬਾਰੀਆਂ ਨੂੰ ਵੱਡੀ ਛੋਟ ਮਿਲ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਕਰ 'ਤਾ ਵੱਡਾ ਐਲਾਨ (ਵੀਡੀਓ)

ਦੱਸਣਯੋਗ ਹੈ ਕਿ ਲਗਾਤਾਰ 3 ਦਿਨਾਂ ’ਚ ਇਹ ਤੀਜੀ ਮੀਟਿੰਗ ਹੋਵੇਗੀ। ਇਹ ਪਹਿਲੀ ਵਾਰ ਹੈ, ਜਦੋਂ ਲਗਾਤਾਰ ਰੋਜ਼ਾਨਾ ਕੈਬਨਿਟ ਮੀਟਿੰਗਾਂ ਹੋ ਰਹੀਆਂ ਹਨ। ਪਹਿਲਾਂ ਵੀ ਲਗਾਤਾਰ 2 ਦਿਨ ਮੰਤਰੀ ਮੰਡਲ ਦੀਆਂ ਮੀਟਿੰਗਾਂ ’ਚ ਲੈਂਡ ਪੂਲਿੰਗ ਸਕੀਮ ਨੂੰ ਮਨਜ਼ੂਰੀ, ਐੱਸ. ਸੀ. ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਜਿਹੇ ਵੱਡੇ ਫ਼ੈਸਲੇ ਲਏ ਗਏ। ਹੁਣ ਬੁੱਧਵਾਰ ਨੂੰ ਹੋਣ ਜਾ ਰਹੀ ਮੀਟਿੰਗ ’ਚ ਵੀ ਵੱਡੇ ਫ਼ੈਸਲੇ ਲਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News