ਪੰਜਾਬ ਵਿਚ 23 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
Tuesday, May 20, 2025 - 11:07 AM (IST)

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦਰਮਿਆਨ ਮੌਸਮ ਵਿਭਾਗ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਿਕ ਅੱਜ ਪੰਜਾਬ ਵਿਚ ਮੌਸਮ ਖੁਸ਼ਕ ਰਹਿਣ ਵਾਲਾ ਹੈ। ਅਗਲੇ ਦੋ ਦਿਨ ਤਕ ਪੰਜਾਬੀਆਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਗਲੇ ਦੋ ਦਿਨਾਂ ਵਿਚ ਪੰਜਾਬ ਵਿਚ ਮੀਂਹ ਜਾਂ ਤੇਜ਼ ਹਵਾਵਾਂ ਦਾ ਕੋਈ ਅਲਰਟ ਨਹੀਂ ਹੈ ਜਦਕਿ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ, ਜਿਸ ਤੋਂ ਬਾਅਦ ਹੁਣ ਤਾਪਮਾਨ ਵਿਚ ਥੋੜ੍ਹਾ ਵਾਧਾ ਹੋਵੇਗਾ ਅਤੇ ਗਰਮੀ ਹੋਰ ਵਧੇਗੀ। ਮੌਸਮ ਵਿਭਾਗ ਅਨੁਸਾਰ ਸੂਬੇ ਵਿਚ ਰੂਪਨਗਰ ਅਤੇ ਪਠਾਨਕੋਟ ਵਿਚ ਲਗਭਗ 1 ਮਿਲੀਮੀਟਰ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਸੂਬੇ ਵਿਚ ਤਾਪਮਾਨ 2 ਡਿਗਰੀ ਸੈਲਸੀਅਸ ਘੱਟ ਗਿਆ ਹੈ, ਹਾਲਾਂਕਿ ਸੂਬੇ ਵਿਚ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੂਰੇ ਪੰਜਾਬ ਵਿਚ ਸਭ ਤੋਂ ਗਰਮ ਜ਼ਿਲ੍ਹਾ ਰਿਹਾ।
ਇਹ ਵੀ ਪੜ੍ਹੋ : ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
23 ਮਈ ਨੂੰ ਪੈ ਸਕਦਾ ਹੈ ਮੀਂਹ
ਦੂਜੇ ਪਾਸੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਲੂ ਚੱਲਣ ਦੇ ਨਾਲ-ਨਾਲ ਰਾਤਾਂ ਵੀ ਵੱਧ ਦਰਜ ਕੀਤੀਆਂ ਗਈਆਂ ਹਨ। ਫਿਲਹਾਲ ਅਗਲੇ ਦੋ ਦਿਨਾਂ ਲਈ ਪੰਜਾਬ ਵਿਚ ਕੋਈ ਅਲਰਟ ਨਹੀਂ ਹੈ ਪਰ 23 ਮਈ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਖਾਸ ਕਰਕੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਹ ਬਦਲਾਅ ਖਾਸ ਕਰਕੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ ਅਤੇ ਨੇੜੇ ਤੇੜੇ ਦੇ ਜ਼ਿਲ੍ਹਿਆਂ ਵਿਚ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e