5 ਦਸੰਬਰ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ, 19 ਜ਼ਿਲ੍ਹਿਆਂ ਵਿਚ ਹੋਵੇਗਾ ਵੱਡਾ ਅਸਰ
Tuesday, Dec 02, 2025 - 01:44 PM (IST)
ਪਟਿਆਲਾ : ਸ਼ੰਭੂ-ਖਨੌਰੀ ਸਰਹੱਦ 'ਤੇ ਪ੍ਰਦਰਸ਼ਨ ਕਰਨ ਵਾਲੇ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਨੇ 5 ਦਸੰਬਰ ਨੂੰ ਪੰਜਾਬ ਵਿਚ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਪੁਸ਼ਟੀ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਥਾਵਾਂ 'ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਹ ਵਿਰੋਧ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਦੋ ਘੰਟੇ ਲਈ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਈ ਸੜਕ ਜਾਮ ਨਹੀਂ ਕੀਤੀ ਜਾਵੇਗੀ। ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ 'ਤੇ ਕੋਈ ਫ਼ੈਸਲਾ ਨਹੀਂ ਲਿਆ ਹੈ, ਜਿਸ ਵਿਚ ਐਮੱਐੱਸਪੀ ਦੀ ਗਰੰਟੀ ਦੇਣ ਵਾਲਾ ਕਾਨੂੰਨ ਵੀ ਸ਼ਾਮਲ ਹੈ।ਇਹ ਕਿਸਾਨਾਂ ਨੂੰ ਵਿਰੋਧ ਕਰਨ ਲਈ ਮਜਬੂਰ ਕਰ ਰਹੇ ਹਨ। ਕਿਸਾਨਾਂ ਦੇ ਵਿਰੋਧ ਦਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸਮੇਤ 19 ਜ਼ਿਲ੍ਹਿਆਂ ਵਿਚੋਂ ਲੰਘਣ ਵਾਲੀ ਰੇਲ ਆਵਾਜਾਈ 'ਤੇ ਅਸਰ ਪਵੇਗਾ।
ਇਹ ਵੀ ਪੜ੍ਹੋ : ਕਹਿਰ ਓ ਰੱਬਾ ! ਧੀ ਦੀ ਡੋਲੀ ਤੋਰ ਕੇ ਘਰ ਜਾ ਰਿਹਾ ਸੀ ਪਰਿਵਾਰ, ਹਾਦਸੇ 'ਚ ਸਾਰਾ ਟੱਬਰ ਹੀ ਮੁੱਕਿਆ

ਕੀ ਕਹਿਣਾ ਹੈ ਸਰਵਣ ਸਿੰਘ ਪੰਧੇਰ ਦਾ
ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਐੱਮ. ਐੱਸ. ਪੀ. ਦੀ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਬਿਜਲੀ ਸੁਧਾਰ ਬਿਲ–2025 ਨੂੰ ਵੀ ਰੱਦ ਨਹੀਂ ਕੀਤਾ ਗਿਆ। ਕਿਸਾਨਾਂ ਦੀ ਮੰਗ ਹੈ ਕਿ ਪ੍ਰੀਪੇਡ ਮੀਟਰ ਹਟਾ ਕੇ ਮੁੜ ਪੁਰਾਣੇ ਮੀਟਰ ਲਗਾਏ ਜਾਣ ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਦੇ ਚੱਲਦੇ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਹੀਂ ਦੇਵੇਗੀ ਤਾਂ ਸੰਘਰਸ਼ ਹੋਰ ਤੇਜ਼ ਹੋ ਸਕਦਾ ਹੈ।
ਇਹ ਵੀ ਪੜ੍ਹੋ : ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਚੱਲਦਿਆਂ ਥਾਣਾ ਮੁਖੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
