ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰੀ ਖ਼ਬਰ

12/27/2023 11:23:31 AM

ਚੰਡੀਗੜ੍ਹ : ਅਜਨਾਲਾ ਥਾਣਾ ਹਿੰਸਾ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਅਜਨਾਲਾ ਥਾਣਾ ਹਮਲੇ ਦੇ ਦੋਸ਼ੀ ਸ਼ਿਵ ਕੁਮਾਰ ਅਤੇ ਭੁਪਿੰਦਰ ਸਿੰਘ ਨੇ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਪਤਨੀ ਸਣੇ ਪੁੱਜੇ ਸ੍ਰੀ ਫਤਿਹਗੜ੍ਹ ਸਾਹਿਬ, ਗੁਰੂ ਚਰਨਾਂ 'ਚ ਟੇਕਿਆ ਮੱਥਾ (ਵੀਡੀਓ)

ਅਦਾਲਤ ਨੇ ਸਾਫ਼ ਕਿਹਾ ਕਿ ਭੀੜ ਦੇ ਜ਼ੋਰ 'ਤੇ ਕਿਸੇ ਵੀ ਨਾਗਰਿਤ ਦਾ ਨਿਆ ਪ੍ਰਸ਼ਾਸਨ 'ਚ ਦਖ਼ਲ-ਅੰਦਾਜ਼ੀ ਅਤੇ ਕਾਨੂੰਨ ਨੂੰ ਹੱਥ 'ਚ ਪੂਰੀ ਤਰ੍ਹਾਂ ਗਲਤ ਹੈ। ਦੋਸ਼ ਬੇਹੱਦ ਗੰਭੀਰ ਹੈ ਅਤੇ ਅਜਿਹੇ 'ਚ ਪਟੀਸ਼ਨ ਕਰਤਾਵਾਂ ਨੂੰ 8 ਮਹੀਨੇ 'ਚ ਹਿਰਾਸਤ 'ਚ ਹੋਣ ਦੀ ਦਲੀਲ ਸਵੀਕਾਰ ਕਰਕੇ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। 

ਇਹ ਵੀ ਪੜ੍ਹੋ : ਦੇਸ਼ ਦੇ ਇਸ ਸੂਬੇ 'ਚ ਪਿਆਜ ਹੋਏ ਬੇਹੱਦ ਸਸਤੇ, ਭਾਅ ਜਾਣ ਤੁਸੀਂ ਵੀ ਹੈਰਾਨ ਰਹਿ ਜਾਵੋਗੇ
ਕੀ ਹੈ ਅਜਨਾਲਾ ਹਿੰਸਾ ਕਾਂਡ
ਦੱਸਣਯੋਗ ਹੈ ਕਿ 23 ਫਰਵਰੀ ਨੂੰ ਅੰਮ੍ਰਿਤਪਾਲ ਨੇ ਆਪਣੇ ਸਹਿਯੋਗੀ ਲਵਪ੍ਰੀਤ ਸਿੰਘ ਤੂਫ਼ਾਨ ਦੀ ਗ੍ਰਿਫ਼ਤਾਰੀ ਤੋਂ ਨਾਰਾਜ਼ ਹੋ ਕੇ ਆਪਣੇ ਸਮਰਥਕਾਂ ਨਾਲ ਮਿਲ ਕੇ ਅਜਨਾਲਾ ਥਾਣੇ 'ਤੇ ਹਮਲਾ ਕਰ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਨੇ ਵਿਰੋਧ ਪ੍ਰਦਰਸ਼ਨ ਕਰਕੇ ਆਪਣੇ ਕਾਰਕੁੰਨਾਂ ਨੂੰ ਛੁਡਾ ਲਿਆ ਸੀ। ਇਸ ਦੌਰਾਨ ਪੁਲਸ ਦੇ ਨਾਲ ਹੋਈ ਝੜਪ 'ਚ ਇਕ ਪੁਲਸ ਅਧਿਕਾਰੀ ਸਮੇਤ 6 ਮੁਲਾਜ਼ਮ ਜ਼ਖਮੀ ਹੋ ਗਏ ਸਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Babita

This news is Content Editor Babita