ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਵੱਡਾ ਝਟਕਾ
Wednesday, Feb 08, 2023 - 06:15 PM (IST)
ਪਟਿਆਲਾ (ਪਰਮੀਤ) : ਪਟਿਆਲਾ ਜੇਲ੍ਹ ਵਿਚ 1988 ਦੇ ਰੋਡਰੇਜ ਮਾਮਲੇ ਵਿਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਰਿਹਾਈ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਸਿੱਧੂ ਦੇ ਪਟਿਆਲਾ ਸਥਿਤ ਰਿਹਾਇਸ਼ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੇ ਪਟਿਆਲਾ ਸਥਿਤ ਘਰ ’ਚ ਚਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਇਹ ਸੁਰੱਖਿਆ ਬੀਤੇ ਰਾਤ ਤਕ ਮੌਜੂਦ ਸੀ ਪਰ ਅੱਜ ਤੋਂ ਕੁੱਝ ਸੁਰੱਖਿਆ ਗਾਰਡਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਤੋਂ ਬਾਅਦ ਪੰਜਾਬ ’ਚ ਬਦਲਣ ਲੱਗਾ ਮੌਸਮ, ਇਸ ਤਾਰੀਖ਼ ਤੋਂ ਫਿਰ ਪਵੇਗਾ ਮੀਂਹ
ਕੀ ਕਿਹਾ ਐੱਸ. ਐੱਸ. ਪੀ. ਨੇ
ਨਵਜੋਤ ਸਿੱਧੂ ਦੇ ਪਟਿਆਲਾ ਸਥਿਤ ਘਰ ਦੇ ਬਾਹਰ ਤਾਇਨਾਤ ਚਾਰ ਸਕਿਓਰਿਟੀ ਗਾਰਡ ਵਾਪਸ ਬੁਲਾਉਣ ਦੇ ਮਾਮਲੇ ਵਿਚ ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਸਿੱਧੂ ਦੇ ਘਰ ਦੇ ਬਾਹਰ 4 ਤੋਂ 5 ਜਵਾਨ ਤਾਇਨਾਤ ਸਨ ਜਿਨ੍ਹਾਂ ’ਚੋਂ ਸਿਰਫ 2 ਜਵਾਨ ਅਹਿਮ ਡਿਊਟੀ ਆਉਣ ਕਾਰਨ ਵਾਪਸ ਬੁਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਗਾਰਡ ਉਥੇ ਅਧਿਕਾਰਤ ਤੌਰ ’ਤੇ ਤਾਇਨਾਤ ਸਨ ਜਾਂ ਫਿਰ ਅਣਅਧਿਕਾਰਤ ਤੌਰ ’ਤੇ ਹੀ ਤਾਇਨਾਤ ਸਨ।
ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਸਿੱਧੂ
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਕੇਸ ਵਿਚ 1 ਸਾਲ ਦੀ ਸਜ਼ਾ ਭੁਗਤ ਰਹੇ ਹਨ। ਲੰਘੀ 26 ਜਨਵਰੀ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਹੋਣ ਵਾਲੇ ਕੈਦੀਆਂ ਦੀ ਸੂਚੀ ਵਿਚ ਸਿੱਧੂ ਦਾ ਨਾਂ ਹੋਣ ਦੇ ਚਰਚਿਆਂ ਨੂੰ ਲੈ ਕੇ ਉਹ ਕਈ ਦਿਨਾਂ ਤੋਂ ਸੁਰਖੀਆਂ ਵਿਚ ਸਨ। ਕਿਹਾ ਜਾ ਰਿਹਾ ਸੀ ਕਿ ਗਣਤੰਤਰ ਦਿਵਸ ਨੂੰ ਰਿਹਾਅ ਹੋਣ ਵਾਲੇ 51 ਕੈਦੀਆਂ ਦੀ ਸੂਚੀ ਵਿਚ ਨਵਜੋਤ ਸਿੱਧੂ ਦਾ ਨਾਂ ਵੀ ਸ਼ਾਮਲ ਹੈ ਪਰ ਇਸ ਵਾਰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕੈਦੀ ਨੂੰ ਰਿਹਾਅ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਸਾਰਿਆਂ ਦੀਆਂ ਨਜ਼ਰਾਂ ਕੈਬਨਿਟ ਮੀਟਿੰਗ 'ਤੇ ਟਿਕੀਆਂ ਸਨ ਪਰ ਇਸ ਮੀਟਿੰਗ ਵਿਚ ਵੀ ਕੈਦੀਆਂ ਦੀ ਰਿਹਾਈ ਬਾਰੇ ਕੋਈ ਫ਼ੈਸਲਾ ਨਹੀਂ ਆਇਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਹੋਇਆ ਅਨੋਖਾ ਵਿਆਹ, ਮਹਿੰਗੇ ਪੈਲੇਸ ਦੀ ਜਗ੍ਹਾ ਸਿਵਿਆਂ ’ਚ ਆਈ ਬਾਰਾਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।