ਹੁਸ਼ਿਆਰਪੁਰ ਦੀ ਅਦਾਲਤ ਵਲੋਂ ‘ਬਾਦਲਾਂ’ ਨੂੰ ਵੱਡਾ ਝਟਕਾ

Tuesday, Oct 04, 2022 - 06:22 PM (IST)

ਹੁਸ਼ਿਆਰਪੁਰ ਦੀ ਅਦਾਲਤ ਵਲੋਂ ‘ਬਾਦਲਾਂ’ ਨੂੰ ਵੱਡਾ ਝਟਕਾ

ਹੁਸ਼ਿਆਰਪੁਰ (ਅਮਰੀਕ) : ਦੋਹਰੇ ਸੰਵਿਧਾਨ ਨੂੰ ਲੈ ਕੇ ਵਿਵਾਦਾਂ ’ਚ ਘਿਰੇ ਬਾਦਲ ਪਰਿਵਾਰ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਹੀ ਜਾ ਰਹੀਆਂ ਹਨ। ਹੁਣ ਹੁਸ਼ਿਆਰਪੁਰ ਦੀ ਅਦਾਲਤ ਨੇ ਬਾਦਲਾਂ ਨੂੰ ਇਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਦੋਹਰੇ ਸੰਵਿਧਾਨ ਦੇ ਮਾਮਲੇ ਨੂੰ ਲੈ ਕੇ ਬਾਦਲਾਂ ਵਿਰੁੱਧ ਹੁਸ਼ਿਆਰਪੁਰ ਦੀ ਅਦਾਲਤ ’ਚ ਸਾਲ 2009 ’ਚ ਸੋਸ਼ਲਿਸਟ ਪਾਰਟੀ ਦੇ ਆਗੂ ਜਸਵੰਤ ਸਿੰਘ ਖੇੜਾ ਵਲੋਂ ਕੇਸ ਦਾਇਰ ਕੀਤਾ ਗਿਆ ਸੀ ਜੋ ਕਿ ਹੁਣ ਤੱਕ ਲਗਾਤਾਰ ਚੱਲਦਾ ਆ ਰਿਹਾ ਹੈ ਅਤੇ  ਬੀਤੇ ਸਮੇਂ ਦੌਰਾਨ ਕਈ ਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੇਸ਼ੀ ਭੁਗਤਣ ਵੀ ਆ ਚੁੱਕੇ ਹਨ। 

ਇਹ ਵੀ ਪੜ੍ਹੋ : ਭਾਜਪਾ ਦੇ ਸੰਪਰਕ ਵਿਚ ਦੁਆਬਾ ਦਾ ਵਿਧਾਇਕ

ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਸ਼ਿਆਰਪੁਰ ਦੀ ਅਦਾਲਤ ’ਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਹੁਸ਼ਿਆਰਪੁਰ ’ਚ ਪਾਰਟੀ ਦਾ ਕੋਈ ਵੀ ਦਫਤਰ ਨਹੀਂ ਹੈ, ਇਸ ਲਈ ਇਥੇ ਕੇਸ ਨਾ ਚਲਾਇਆ ਜਾਵੇ ਅਤੇ ਇਸਨੂੰ ਬੰਦ ਕਰ ਦਿੱਤਾ ਜਾਵੇ ਜਿਸ ’ਤੇ ਅਦਾਲਤ ’ਚ ਦੋਹਾਂ ਧਿਰਾਂ ਦੇ ਵਕੀਲਾਂ ਦੀ ਬਹਿਸ ਤੋਂ ਬਾਅਦ ਅਦਾਲਤ ਵਲੋਂ ਅਕਾਲੀ ਦਲ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਇਸਦੀ ਜਾਣਕਾਰੀ ਸ਼ਿਕਾਇਤਕਰਤਾ ਧਿਰ ਦੇ ਵਕੀਲ ਐਡਵੋਕੇਟ ਬੀ. ਐੱਸ. ਰਿਆੜ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ’ਤੇ ਬੋਲਦਿਆਂ ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਨੇ ਕਿਹਾ ਕਿ ਬਾਦਲਾਂ ਵਲੋਂ ਜੋ ਇਹ ਦੋਹਰੇ ਸੰਵਿਧਾਨ ਮਾਮਲੇ ’ਚ ਧੋਖਾਧੜੀ ਕੀਤੀ ਗਈ ਹੈ, ਉਸ ਲਈ ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲੇਗੀ ਅਤੇ ਉਹ ਜੇਲ੍ਹ ਵੀ ਜਾਣਗੇ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਦੇ ਭੋਗਪੁਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News