ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਇਸ ਆਗੂ ਨੇ ਦਿੱਤਾ ਅਸਤੀਫ਼ਾ

Wednesday, Dec 13, 2023 - 12:50 PM (IST)

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਇਸ ਆਗੂ ਨੇ ਦਿੱਤਾ ਅਸਤੀਫ਼ਾ

ਲੁਧਿਆਣਾ (ਹਿਤੇਸ਼) : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ 'ਚ ਆਤਮ ਨਗਰ ਦੇ ਕਾਂਗਰਸ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਪੰਜਾਬ ਕਾਂਗਰਸ ਦੀ ਅਗਵਾਈ ਹੇਠ ਨੀਤੀਆਂ ਅਤੇ ਜ਼ਿਆਦਤੀਆਂ ਕਾਰਨ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ।

ਇਹ ਵੀ ਪੜ੍ਹੋ : ਬੰਬ ਵਾਂਗ ਫਟਿਆ ਪ੍ਰੈੱਸ਼ਰ ਕੁੱਕਰ, ਮੌਕੇ 'ਤੇ ਪਿਆ ਚੀਕ-ਚਿਹਾੜਾ, CCTV 'ਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ (ਵੀਡੀਓ)

ਕਮਲਜੀਤ ਸਿੰਘ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ 'ਚ ਉਨ੍ਹਾਂ ਦਾ ਸਫ਼ਰ ਬਹੁਤ ਵਧੀਆ ਰਿਹਾ ਹੈ ਪਰ ਪੰਜਾਬ 'ਚ ਮੌਜੂਦਾ ਲੀਡਰਸ਼ਿਪ ਕਾਰਨ ਉਨ੍ਹਾਂ ਨੂੰ ਇਹ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਹੋਣਾ ਪਿਆ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਮੇਂ ਕਮਲਜੀਤ ਸਿੰਘ ਕੜਵਲ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ ਸਨ। ਪਹਿਲਾਂ ਕਮਲਜੀਤ ਸਿੰਘ ਨੇ ਸਿਮਰਜੀਤ ਸਿੰਘ ਬੈਂਸ ਦੀ ਪਾਰਟੀ ਜੁਆਇਨ ਕੀਤੀ ਸੀ।

ਇਹ ਵੀ ਪੜ੍ਹੋ : ਪੇਸ਼ੀ ਤੋਂ ਵਾਪਸ ਜੇਲ੍ਹ ਆਏ ਹਵਾਲਾਤੀਆਂ ਨੇ ਸ਼ਰਾਬ ਦੇ ਨਸ਼ੇ ’ਚ ਮਚਾਇਆ ਹੁੜਦੰਗ

ਉਸ ਤੋਂ ਬਾਅਦ ਕਾਂਗਰਸ 'ਚ ਸ਼ਾਮਲ ਹੋ ਕੇ ਉਨ੍ਹਾਂ ਨੇ ਸਿਮਰਜੀਤ ਬੈਂਸ ਖ਼ਿਲਾਫ਼ ਚੋਣਾਂ ਲੜੀਆਂ ਸਨ। ਇਹ ਵੀ ਦੱਸ ਦੇਈਏ ਕਿ ਕਮਲਜੀਤ ਸਿੰਘ ਕੜਵਲ ਨਵਜੋਤ ਸਿੰਘ ਸਿੱਧੂ ਦੇ ਕਾਫ਼ੀ ਕਰੀਬੀ ਰਹਿ ਚੁੱਕੇ ਹਨ। ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਅੱਜ ਦੁਪਹਿਰ ਬਾਅਦ 3 ਵਜੇ ਕਮਲਜੀਤ ਸਿੰਘ ਕੜਵਲ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News