ਸ਼੍ਰੋਮਣੀ ਅਕਾਲੀ ਨੂੰ ਵੱਡਾ ਹੁਲਾਰਾ, ਕੈਪਟਨ ਦੇ OSD ਸੰਨੀ ਬਰਾੜ ਪਾਰਟੀ ''ਚ ਹੋਏ ਸ਼ਾਮਲ

Tuesday, Feb 01, 2022 - 10:30 PM (IST)

ਫਰੀਦਕੋਟ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇਸ ਹਲਕੇ ਅਤੇ ਗੁਆਂਢੀ ਹਲਕਿਆਂ ਕੋਟਕਪੁਰਾ, ਜੈਤੋਂ ਵਿਚ ਵੱਡਾ ਹੁਲਾਰਾ ਮਿਲਿਆ। ਜਦੋਂ ਕਾਂਗਰਸ ਅਤੇ ਪੰਜਾਬ ਲੋਕ ਕਾਂਗਰਸ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ 'ਚ ਸ਼ਾਮਲ ਹੋ ਗਏ।  ਅਕਾਲੀ ਦਲ ਦੇ ਪ੍ਰਧਾਨ ਜੋ ਇਥੇ ਪਾਰਟੀ ਦੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਦੇ ਹੱਕ 'ਚ ਪ੍ਰਚਾਰ ਕਰ ਰਹੇ ਆਏ ਸਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ ਐੱਸ. ਡੀ. ਸੰਦੀਪ ਸਿੰਘ ਸੰਨੀ ਬਰਾੜ ਦੇ ਘਰ ਪਹੁੰਚੇ ਤੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਯੂਥ ਆਗੂ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਸਨ। ਇਸ ਮੌਕੇ ਕਈ ਹੋਰ ਸੀਨੀਅਰ ਕਾਂਗਰਸੀ ਅਕਾਲੀ ਦਲ 'ਚ ਸ਼ਾਮਲ ਹੋਏ।

PunjabKesari

ਇਹ ਖ਼ਬਰ ਪੜ੍ਹੋ- ਰਾਸ਼ਟਰਮੰਡਲ ਖੇਡਾਂ 'ਚ ਖੇਡੀ ਜਾਵੇਗੀ ਕ੍ਰਿਕਟ, ਭਾਰਤ ਸਮੇਤ ਇਹ 8 ਟੀਮਾਂ ਲੈਣਗੀਆਂ ਹਿੱਸਾ
ਜਿਨ੍ਹਾਂ 'ਚ ਪ੍ਰਦੇਸ਼ ਕਾਂਗਰਸ ਦੇ ਸਕੱਤਰ ਤੇ ਚਾਰ ਵਾਰ ਦੇ ਕੌਂਸਲਰ ਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਤਾਰਾ ਸਿੰਘ ਭੱਟੀ, ਜਲ ਸਪਲਾਈ ਤੇ ਸੈਨੀਟੇਸ਼ਨ ਬੋਰਡ ਦੇ ਸਾਬਕਾ ਡਾਇਰੈਕਟਰ ਸੁਰਜੀਤ ਸਿੰਘ ਢਿੱਲੋਂ, ਪ੍ਰਦੇਸ਼ ਕਾਂਗਰਸ ਐੱਸ. ਸੀ. ਸੈਲ ਦੇ ਪ੍ਰਧਾਨ ਬਲਵਿੰਦਰ ਸਿੰਘ ਲਵਲੀ ਭੱਟੀ, ਜੈਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਬਰਾੜ, ਜੈਤੋਂ ਮਿਉਂਸਪਲ ਕਮੇਟੀ ਦੇ ਮੀਤ ਪ੍ਰਧਾਨ ਸੁਰਿੰਦਰਪਾਲ ਕੌਰ ਤੇ ਜੈਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਪਰਮਜੀਤ ਸਿੰਘ ਸ਼ਾਮਲ ਹਨ। ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਕਾਂਗਰਸ ਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਆਪੋ ਆਪਣੀਆਂ ਪਾਰਟੀਆਂ ਛੱਡ ਕੇ ਅਕਾਲੀ ਦਲ 'ਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ। ਇਸ ਤੋਂ ਸਪਸ਼ਟ ਹੈ ਕਿ ਅਸੀਂ ਫਰੀਦਕੋਟ, ਕੋਟਕਪੁਰਾ ਤੇ ਜੈਤੋਂ ਵਿਧਾਨ ਸਭਾ ਹਲਕਿਆਂ ਵਿਚ ਹੂੰਝਾ ਫੇਰ ਜਿੱਤ ਦਰਜ ਕਰਾਂਗੇ। ਇਸ ਨਾਲ ਨਾਲ ਲੱਗਦੀਆਂ ਸੀਟਾਂ ’ਤੇ ਵੀ ਅਸਰ ਪਵੇਗਾ।

PunjabKesari
 ਫਰੀਦਕੋਟ ਹਲਕੇ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਹਲਕੇ ਵਿਚ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ ਤੇ ਹਾਲਾਤ ਇਹ ਹਨ ਕਿ ਸੜਕਾਂ ਤੇ ਗਲੀਆਂ ਵੀ ਪੱਟੀਆਂ ਹੋਈਆਂ ਹਨ ਤੇ ਕੋਈ ਪਰਵਾਹ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਸਥਾਨਕ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸਿਰਫ ਪੈਸੇ ਇਕੱਠੇ ਕਰਨ ’ਤੇ ਜ਼ੋਰ ਦਿੱਤਾ ਹੈ ਤੇ ਉਸਨੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ ਹੈ ਭਾਵੇਂ ਉਹ ਰੇਤ ਮਾਫੀਆ ਦੀ ਸਰਪ੍ਰਸਤੀ ਕਰ ਕੇ ਹੋਵੇ ਜਾਂ ਫਿਰ ਮਨਰੇਗਾ ਫੰਡਾਂ ਦਾ ਘੁਟਾਲਾ ਕਰ ਕੇ ਜਾਂ ਆਪਣੀਆਂ ਖੁਦ ਦੀਆਂ ਇੰਟਰਲਾਕਿੰਗ ਟਾਈਲਾਂ ਦੀਆਂ ਫੈਕਟਰੀਆਂ ਲਗਾ ਕੇ। ਉਨ੍ਹਾਂ ਕਿਹਾ ਕਿ ਕੁਸ਼ਲਦੀਪ ਸਿੰਘ ਢਿੱਲੋਂ ਇਕ ਮੌਕਾ ਪ੍ਰਸਤ ਹੈ ਜੋ ਕਦੇ ਵੀ ਕਿਸੇ ਦਾ ਵਫਾਦਾਰ ਨਹੀਂ ਹੋ ਸਕਦਾ। ਉਸ ਨੇ ਇਸ ਸ਼ਹਿਰ ਦੇ ਲੋਕਾਂ ਨਾਲ ਵੀ ਧੋਖਾ ਕੀਤਾ ਹੈ ਜਿਹਨਾਂ ਨੂੰ ਉਸ ਤੋਂ ਵੱਡੀਆਂ ਆਸਾਂ ਸਨ। 

ਇਹ ਖ਼ਬਰ ਪੜ੍ਹੋ- ਗੇਨਬ੍ਰਿਜ LPGA : ਅਦਿਤੀ ਸਾਂਝੇ ਤੌਰ 'ਤੇ 13ਵੇਂ ਸਥਾਨ 'ਤੇ, ਲੀਡੀਆ ਨੇ ਜਿੱਤਿਆ ਖਿਤਾਬ
ਸਰਦਾਰ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਲੋਕਾਂ ਦਾ ਅਸਲ ਪ੍ਰਤੀਨਿਧ ਹੈ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡਾ ਹਿੱਸਾ ਸੀ ਅਤੇ ਹਮੇਸ਼ਾ ਬਣੇ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੀਆਂ ਆਸਾਂ ਦੀ ਪ੍ਰਤੀਨਿਧਤਾ ਕਰਦੇ ਹਾਂ। ਹੋਰ ਸਾਰੀਆਂ ਪਾਰਟੀਆਂ ਦਿੱਲੀ ਤੋਂ ਚਲਾਈਆਂ ਜਾਂਦੀਆਂ ਨਾ ਜਦੋਂ ਕਿ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਉਨ੍ਹਾਂ ਨੇ ਲੋਕਾਂ ਨੁੰ ਆਮ ਆਦਮੀ ਪਾਰਟੀ ਅਤੇ ਇਸਦੇ ਦਿੱਲੀ ਮਾਲ ਤੋਂ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਹਿਾ ਕਿ ਆਪ ਪੰਜਾਬੀਆਂ ਨੁੰ ਵੇਚਣ ਨੂੰ ਫਿਰਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਮਾਡਲ ਦਾ ਮਤਲਬ ਹੈ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਬੰਦ ਜਿਵੇਂ ਦਿੱਲੀ 'ਚ ਹੈ।  ਇਸਦਾ ਇਹ ਵੀ ਮਤਲਬ ਹੈ ਕਿ ਬਿਜਲੀ ਦਰਾਂ 10 ਤੋਂ ਵਧਾ ਕੇ 13 ਰੁਪਏ ਪ੍ਰਤੀ ਯੁਨਿਟ ਘਰੇਲੂ ਤੇ ਉਦਯੋਗਿਕ ਖਪਤਕਾਰਾਂ ਵਾਸਤੇ ਕਰ ਦਿੱਤੀਆਂ ਜਾਣਗੀਆਂ।

PunjabKesari
 ਇਸ ਮੌਕੇ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਨੁੰ ਕਾਂਗਰਸ ਸਰਕਾਰ ਨੇ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨਾਲ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ ਦਾ ਵਾਅਦਾ ਕਰ ਕੇ ਠੱਗੀ ਮਾਰੀ ਗਈ, ਸਾਰੀਆਂ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਸੀਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਬਹਾਲ ਕਰਨ ਲਈ ਵਚਨਬੱਧ ਹਾਂ ਅਤੇ ਨਾਲ ਹੀ ਅਸੀਂ ਸਮਾਜ ਦੇ ਕਮਜ਼ੋਰ ਵਰਗਾਂ ਦੀਆਂ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਪ੍ਰਦਾਨ ਕਰਾਂਗੇ ਤੇ ਸਾਰੇ ਖਪਤਕਾਰਾਂ ਨੂੰ 400 ਯੁਨਿਟ ਬਿਜਲੀ ਮੁਫਤ ਦਿਆਂਗੇ। ਇਸ ਮੌਕੇ ਸੀਨੀਅਰ ਆਗੂ ਤੇ ਪਾਰਟੀ ਦੇ ਰਾਮਪੁਰਾ ਫੂਲ ਹਲਕੇ ਤੋਂ ਉਮੀਦਵਾਰ ਸਰਦਾਰ ਸਿਕੰਦਰ ਸਿੰਘ ਮਲੂਕਾ, ਕੋਟਕਪੁਰਾ ਤੇ ਜੈਤੋਂ ਤੋਂ ਉਮੀਦਵਾਰ ਕ੍ਰਮਵਾਰ ਮਨਤਾਰ ਸਿੰਘ ਬਰਾੜ ਤੇ ਸੂਬਾ ਸਿੰਘ ਬਾਦਲ ਵੀ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News