ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ! ਅਗਲੇ 7 ਦਿਨਾਂ ਲਈ ਜਾਰੀ ਹੋਈ ਚਿਤਾਵਨੀ
Sunday, Mar 23, 2025 - 11:15 AM (IST)

ਚੰਡੀਗੜ੍ਹ : ਜਿਵੇਂ-ਜਿਵੇਂ ਦਿਨ ਲੰਘ ਰਹੇ ਹਨ, ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤਨ ਤਾਪਮਾਨ 'ਚ 4 ਡਿਗਰੀ ਦਾ ਵਾਧਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਹੋਰ ਲੋੜਵੰਦਾਂ ਨੂੰ ਵੀ ਮਿਲੀ ਵੱਡੀ ਰਾਹਤ
ਮੌਸਮ ਵਿਭਾਗ ਨੇ ਆਉਣ ਵਾਲੇ 7 ਦਿਨਾਂ ਲਈ ਚਿਤਾਵਨੀ ਜਾਰੀ ਕਰਦਿਆਂ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ, ਜਿਸ ਕਾਰਨ ਗਰਮੀ ਲਗਾਤਾਰ ਵੱਧ ਸਕਦੀ ਹੈ। ਹਾਲਾਂਕਿ ਕਿਸੇ ਤਰ੍ਹਾਂ ਦੀ ਪੱਛਮੀ ਗੜਬੜੀ ਦਾ ਅਸਰ ਨਾ ਹੋਣ ਕਾਰਨ ਮੀਂਹ ਦੀ ਆਉਣ ਵਾਲੇ ਦਿਨਾਂ 'ਚ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨਾਂ ਦੀਆਂ ਰਜਿਸਟਰੀਆਂ ਨਾਲ ਜੁੜੀ ਅਹਿਮ ਖ਼ਬਰ! ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ
ਧੁੱਪ ਖਿੜਨ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਵੇਗਾ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਕੁੱਝ ਦਿਨਾਂ 'ਚ ਤਾਪਮਾਨ ਵੱਧ ਸਕਦਾ ਹੈ। ਦਿਨ ਅਤੇ ਰਾਤ ਦੇ ਤਾਪਮਾਨ 'ਚ ਕਰੀਬ 10 ਤੋਂ 15 ਡਿਗਰੀ ਦਾ ਅੰਤਰ ਦੇਖਿਆ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8