ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ ਡੈਸਕ ਸਥਾਪਿਤ

Saturday, Aug 29, 2026 - 10:05 AM (IST)

ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ ਡੈਸਕ ਸਥਾਪਿਤ

ਜਲੰਧਰ (ਧਵਨ) : ਪੰਜਾਬ ’ਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.)-2026 ਦੇ ਹੇਠ ਵੋਟਰਾਂ ਨੂੰ ਪ੍ਰਕਿਰਿਆ ਦੀ ਜਾਣਕਾਰੀ ਅਤੇ ਸਹਾਇਤਾ ਦੇਣ ਲਈ ਸੂਬੇ ਭਰ ’ਚ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਹੈਲਪ ਡੈਸਕਾਂ ’ਚ ਨਾਗਰਿਕਾਂ ਨੂੰ ਵੋਟਰ ਸੂਚੀ ਦੀ ਡੂੰਘਾਈ ਨਾਲ ਸਮੀਖਿਆ, ਤਸਦੀਕ, ਜ਼ਰੂਰੀ ਦਸਤਾਵੇਜ਼ਾਂ ਅਤੇ ਹੋਰ ਰਸਮਾਂ ਦੇ ਸਬੰਧ ’ਚ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਦੇ ਮਾਰਗ ਦਰਸ਼ਨ ’ਚ ਚਲਾਈ ਜਾ ਰਹੀ ਇਸ ਪਹਿਲ ਕਦਮੀ ਦਾ ਮਕਸਦ ਯੋਗ ਨਾਗਰਿਕਾਂ ਨੂੰ ਪ੍ਰਕਿਰਿਆ ਸਬੰਧੀ ਸਹੀ ਅਤੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਕੋਈ ਵੀ ਯੋਗ ਵਿਅਕਤੀ ਜਾਣਕਾਰੀ ਦੀ ਘਾਟ ਜਾਂ ਭੁਲੇਖੇ ਕਾਰਨ ਵੋਟਰ ਸੂਚੀ ’ਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ। ਨਾਗਰਿਕ ਹੈਲਪ ਡੈਸਕ ਦੇ ਮਾਧਿਅਮ ਨਾਲ ਐੱਸ. ਆਈ. ਆਰ. 2026 ਨਾਲ ਜੁੜੀਆਂ ਆਪਣੀਆਂ ਸ਼ੰਕਾਵਾਂ ਅਤੇ ਸਮੱਸਿਆਵਾਂ ਦਾ ਹੱਲ ਵੀ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ : PSEB ਨੇ ਐਲਾਨਿਆ 10ਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਨਤੀਜਾ, ਇਕ ਕਲਿੱਕ 'ਤੇ ਚੈੱਕ ਕਰੋ Result
ਨੌਜਵਾਨਾਂ ਦੀ ਭਾਗੀਦਾਰੀ ਨੂੰ ਦੱਸਿਆ ਲੋਕਤੰਤਰ ਲਈ ਅਹਿਮ
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਦਿਆਰਥੀ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਨੇ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਆਪਣਾ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਉਨ੍ਹਾਂ ਦਾ ਨਾਂ ਵੋਟਰ ਸੂਚੀ ’ਚ ਦਰਜ ਹੋਵੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੋਟਰ ਬਣਨਾ ਸਿਰਫ਼ ਇਕ ਦਸਤਾਵੇਜ਼ੀ ਪ੍ਰਕਿਰਿਆ ਨਹੀਂ, ਬਲਕਿ ਲੋਕਤੰਤਰੀ ਵਿਵਸਥਾ ’ਚ ਸਰਗਰਮ ਭਾਗੀਦਾਰੀ ਦੀ ਸ਼ੁਰੂਆਤ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰੱਖੜੀ ਵਾਲੇ ਦਿਨ ਝੱਲਣੀ ਪਵੇਗੀ ਪਰੇਸ਼ਾਨੀ, ਸਰਕਾਰੀ ਬੱਸਾਂ ਨੂੰ ਲੈ ਕੇ ਆਈ ਵੱਡੀ ਖ਼ਬਰ

ਨੌਜਵਾਨਾਂ ਦੀ ਭਾਗੀਦਾਰੀ ਨਾਲ ਲੋਕਤੰਤਰ ਵਧੇਰੇ ਸਮਾਵੇਸ਼ੀ ਅਤੇ ਮਜ਼ਬੂਤ ਬਣਦਾ ਹੈ। ਵੋਟਰ ਜਾਗਰੂਕਤਾ ਮੁਹਿੰਮ ਹੇਠ ‘ਇਕ ਵੋਟ, ਇਕ ਆਵਾਜ਼’ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਰਜਿਸਟ੍ਰੇਸ਼ਨ ਨੂੰ ਮਹਿਜ਼ ਰਸਮੀ ਕਾਰਵਾਈ ਨਾ ਸਮਝਣ, ਸਗੋਂ ਇਸ ਨੂੰ ਆਪਣੇ ਲੋਕਤੰਤਰੀ ਹੱਕ ਅਤੇ ਜ਼ਿੰਮੇਵਾਰੀ ਵਜੋਂ ਲੈਣ। ਸੂਬੇ ਭਰ ’ਚ ਸਥਾਪਿਤ ਹੈਲਪ ਡੈਸਕ ਵੋਟਰਾਂ ਅਤੇ ਚੋਣ ਪ੍ਰਬੰਧ ਵਿਚਕਾਰ ਸੂਚਨਾ ਦੀ ਦੂਰੀ ਘਟਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Babita

Content Editor

Related News