ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਬੁੱਧਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ...

Friday, May 02, 2025 - 10:10 AM (IST)

ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਬੁੱਧਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ...

ਲੁਧਿਆਣਾ (ਸੰਨੀ) : ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ ਵੱਜ ਗਈ ਹੈ। ਦਰਅਸਲ ਅਜਿਹੇ ਲੋਕਾਂ ਖ਼ਿਲਾਫ਼ ਪੁਲਸ ਵਿਭਾਗ ਨੇ ਸਖ਼ਤ ਰੁਖ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਸ਼ਾਮ ਪੁਲਸ ਵਿਭਾਗ ਵਲੋਂ 4 ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਅਜਿਹੇ 40 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ, ਜਿਨ੍ਹਾਂ ਨੇ ਡਰਾਈਵਿੰਗ ਦੌਰਾਨ ਸ਼ਰਾਬ ਪੀ ਰੱਖੀ ਸੀ। ਦੱਸ ਦੇਈਏ ਕਿ ਨਵ-ਨਿਯੁਕਤ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ ਟ੍ਰੈਫਿਕ ਅਤੇ ਪੀ. ਸੀ. ਆਰ. ਸੇਵਾ ਨੂੰ ਇਕੱਠਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 2 ਦਿਨਾਂ ਲਈ ਜਾਰੀ ਹੋਈ ਟ੍ਰੈਫਿਕ ਐਡਵਾਈਜ਼ਰੀ, ਭੁੱਲ ਕੇ ਵੀ ਇਨ੍ਹਾਂ ਰੂਟਾਂ 'ਤੇ ਨਾ ਨਿਕਲਿਓ

ਇਸ ਤੋਂ ਬਾਅਦ ਟ੍ਰੈਫਿਕ ਪੁਲਸ ਅਤੇ ਪੀ. ਸੀ. ਆਰ. ਮੁਲਾਜ਼ਮਾਂ ਵਲੋਂ ਮਿਲ ਕੇ ਨਾਕਾਬੰਦੀ ਕੀਤੀ ਜਾ ਰਹੀ ਹੈ। ਵਿਭਾਗ ਵਲੋਂ ਹਫ਼ਤੇ ਦੇ 3 ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਨਾਕਿਆਂ ਲਈ ਚੁਣਿਆ ਗਿਆ ਹੈ। ਹਰ ਦਿਨ ਕੁੱਲ 4 ਨਾਕੇ ਲਗਾਏ ਜਾ ਰਹੇ ਹਨ ਅਤੇ ਹਰ ਵਾਰ ਨਾਕਿਆਂ ਦੀ ਲੋਕੇਸ਼ਨ ਬਦਲ ਦਿੱਤੀ ਜਾਂਦੀ ਹੈ। ਨਾਕਿਆਂ ’ਤੇ ਪੁਲਸ ਮੁਲਾਜ਼ਮਾਂ ਵਲੋਂ ਵਾਹਨ ਚਾਲਕਾਂ ਨੂੰ ਰੋਕ ਕੇ ਉਨ੍ਹਾਂ ਦੀ ਆਲਕੋਮੀਟਰ ਨਾਲ ਅਲਕੋਹਲ ਜਾਂਚ ਕੀਤੀ ਜਾਂਦੀ ਹੈ। ਜਾਂਚ ’ਚ ਅਲਕੋਹਲ ਟੈਸਟ ਪਾਜ਼ੇਟਿਵ ਆਉਣ ’ਤੇ ਚਾਲਕ ਦਾ ਚਲਾਨ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : CM ਮਾਨ ਨੇ ਫਿਰ ਦੇ ਦਿੱਤੀ ਸਖ਼ਤ ਚਿਤਾਵਨੀ! ਪੜ੍ਹੋ ਕੀ ਹੈ ਪੂਰੀ ਖ਼ਬਰ
3 ਮਹੀਨਿਆਂ ਲਈ ਲਾਇਸੈਂਸ ਵੀ ਸਸਪੈਂਡ
ਡ੍ਰੰਕਨ ਡਰਾਈਵਿੰਗ ਦਾ ਚਲਾਨ ਹੋਣ ’ਤੇ ਚਾਲਕ ਨੂੰ 5000 ਰੁਪਏ ਦਾ ਜੁਰਮਾਨਾ ਅਦਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਡਰਾਈਵਿੰਗ ਲਾਇਸੈਂਸ ਵੀ 3 ਮਹੀਨਿਆਂ ਲਈ ਸਸਪੈਂਡ ਕਰਨ ਦੀ ਵਿਵਸਥਾ ਹੈ। ਡਰਾਈਵਿੰਗ ਲਾਇਸੈਂਸ ਸਸਪੈਂਡ ਹੋਣ ਤੋਂ ਬਾਅਦ ਚਾਲਕ 3 ਮਹੀਨਿਆਂ ਲਈ ਡਰਾਈਵਿੰਗ ਨਹੀਂ ਕਰ ਸਕਦਾ। ਟ੍ਰੈਫਿਕ ਪੁਲਸ ਵਲੋਂ ਸਮੇਂ-ਸਮੇਂ ’ਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਸ਼ਰਾਬ ਪੀ ਕੇ ਵਾਹਨ ਨਾ ਚਲਾਉਣ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News