ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਇਸ ਜ਼ਿਲ੍ਹੇ ''ਚ ਵਿਗੜੇ ਹਾਲਾਤ, ਬਾਹਲੇ ਔਖੇ ਹੋਏ ਲੋਕ

Tuesday, Dec 09, 2025 - 10:53 AM (IST)

ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਇਸ ਜ਼ਿਲ੍ਹੇ ''ਚ ਵਿਗੜੇ ਹਾਲਾਤ, ਬਾਹਲੇ ਔਖੇ ਹੋਏ ਲੋਕ

ਗੁਰੂਹਰਸਹਾਏ (ਸੁਨੀਲ ਵਿੱਕੀ) : ਸ਼ਹਿਰ ਦੇ ਕਈ ਇਲਾਕਿਆਂ 'ਚ ਸੀਵਰੇਜ ਦਾ ਪਾਣੀ, ਪੀਣ ਵਾਲੇ ਪਾਣੀ ਦੀਆਂ ਟੂਟੀਆਂ 'ਚ ਮਿਕਸ ਹੋ ਕੇ ਆ ਰਿਹਾ ਹੈ। ਇਸ ਦੇ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਗੰਦਾ ਪਾਣੀ ਪੀਣ ਕਾਰਨ ਲੋਕਾਂ ਨੂੰ ਗੰਭੀਰ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ਹਿਰ ਦੇ ਲੋਕਾਂ ਨੇ ਜਲ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਸੀਤ ਲਹਿਰ ਦਾ ਯੈਲੋ ਅਲਰਟ, ਪੜ੍ਹੋ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਭਵਿੱਖਬਾਣੀ

ਗੁਰੂਹਰਸਹਾਏ ਦੀ ਗਲੀ ਨੰਬਰ-5 ਦੇ ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਘਰਾਂ 'ਚ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਵਿੱਚੋਂ ਸੀਵਰੇਜ ਦਾ ਪਾਣੀ ਮਿਕਸ ਹੋ ਕੇ ਆ ਰਿਹਾ ਹੈ। ਉਨ੍ਹਾਂ ਨੂੰ ਪੀਣ ਲਈ ਪਾਣੀ ਨਸੀਬ ਨਹੀਂ ਹੋ ਰਿਹਾ, ਸਗੋਂ ਬੀਮਾਰੀਆਂ ਫੈਲਣ ਦਾ ਡਰ ਸਤਾ ਰਿਹਾ ਹੈ।

ਇਹ ਵੀ ਪੜ੍ਹੋ : ਪ੍ਰਾਪਰਟੀ ਮਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਵੱਡੀ ਕਾਰਵਾਈ ਦੇ ਨਾਲ ਹੀ ਕੁਨੈਕਸ਼ਨ ਕੱਟਣ ਦੀ ਤਿਆਰੀ

ਲੋਕਾਂ ਨੇ ਦੱਸਿਆ ਕਿ ਟੂਟੀਆਂ 'ਚ ਆ ਰਿਹਾ ਪਾਣੀ ਪੂਰੀ ਤਰ੍ਹਾਂ ਕਾਲਾ ਅਤੇ ਬਦਬੂਦਾਰ ਹੈ, ਜੋ ਪੀਣਾ ਤਾਂ ਦੂਰ ਦੀ ਗੱਲ, ਨਹਾਇਆ ਵੀ ਨਹੀਂ ਜਾ ਰਿਹਾ। ਲੋਕਾਂ ਨੇ ਜਲ ਸਪਲਾਈ ਤੇ ਸੀਵਰੇਜ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਸ ਗੰਭੀਰ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮਿਲ ਸਕੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 
 


author

Babita

Content Editor

Related News