ਪੰਜਾਬ ਦੇ ਲੋਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
Saturday, Mar 15, 2025 - 12:14 PM (IST)

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਵੱਡੇ ਖ਼ਤਰੇ ਦੀ ਘੰਟੀ ਹੈ। ਦਰਅਸਲ ਕੈਂਸਰ ਵਰਗੀ ਜਾਨਲੇਵਾ ਬੀਮਾਰੀ ਨੂੰ ਲੈ ਕੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ਆਈ. ਸੀ. ਐੱਮ. ਆਰ) ਦੇ ਇਕ ਅਧਿਐਨ 'ਚ ਹੋਸ਼ ਉਡਾ ਦੇਣ ਵਾਲਾ ਖ਼ੁਲਾਸਾ ਹੋਇਆ ਹੈ। ਰਿਪੋਰਟ ਦੇ ਮੁਤਾਬਕ ਪੰਜਾਬ 'ਚ ਗੰਦੇ ਨਦੀਆਂ-ਨਾਲਿਆਂ ਨੇੜੇ ਰਹਿਣ ਵਾਲੇ ਲੋਕਾਂ 'ਚ ਕੈਂਸਰ ਹੋਣ ਦਾ ਖ਼ਤਰਾ ਬਹੁਤ ਜ਼ਿਆਦਾ ਹੁੰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੋਲੀ ਵਾਲੇ ਦਿਨ ਪਏ ਵੈਣ, ਅੰਤਰਰਾਸ਼ਟਰੀ ਖਿਡਾਰਣ ਦੀ ਭਿਆਨਕ ਹਾਦਸੇ ਦੌਰਾਨ ਮੌਤ
ਇਸ ਬਾਰੇ ਕੇਂਦਰੀ ਮੰਤਰੀ ਪ੍ਰਤਾਪਰਾਓ ਯਾਦਵ ਨੇ ਲੋਕ ਸਭਾ 'ਚ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਅਤੇ ਪਟਿਆਲਾ 'ਚ ਥਾਪਰ ਯੂਨੀਵਰਸਿਟੀ ਦੇ ਸੋਧ ਕਰਤਾਵਾਂ ਨੇ ਆਪਣੇ ਅਧਿਐਨ 'ਚ ਪਾਇਆ ਹੈ ਕਿ ਪਾਣੀ 'ਚ ਸੀਸਾ, ਲੋਹਾ, ਐਲੂਮੀਨੀਅਮ ਵਰਗੀਆਂ ਭਾਰੀ ਧਾਤੂਆਂ ਦਾ ਪੱਧਰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨਿਰਧਾਰਿਤ ਸੀਮਾ ਤੋਂ ਜ਼ਿਆਦਾ ਹੈ। ਪੰਜਾਬ 'ਚ ਘੱਗਰ ਨਦੀ ਤੋਂ ਮਿਲ ਰਹੇ ਗੰਦੇ ਪਾਣੀ ਦੇ ਨਾਲਿਆਂ ਦੇ ਵਿਸ਼ਲੇਸ਼ਣ ਦੌਰਾਨ ਇਲਾਕੇ 'ਚ ਬਹੁਤ ਜ਼ਿਆਦਾ ਮਾਤਰਾ 'ਚ ਧਾਤੂ ਪ੍ਰਦੂਸ਼ਣ ਦੀ ਮੌਜੂਦਗੀ ਦਾ ਪਤਾ ਲੱਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ 2 ਸਰਕਾਰੀ ਛੁੱਟੀਆਂ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਸੋਧ ਕਰਤਾਵਾਂ ਦੇ ਮੁਤਾਬਕ ਨਦੀਆਂ 'ਚ ਭਾਰੀ ਧਾਤੂਆਂ ਦਾ ਵੱਧਦਾ ਪ੍ਰਦੂਸ਼ਣ ਭੂਜਲ ਨੂੰ ਵੀ ਦੂਸ਼ਿਤ ਕਰ ਰਿਹਾ ਹੈ। ਇਸ ਕਾਰਨ ਪੀਣ ਵਾਲੇ ਪਾਣੀ ਦੀ ਗੁਣਵੱਤਾ ਲਗਾਤਾਰ ਡਿੱਗਦੀ ਜਾ ਰਹੀ ਹੈ ਅਤੇ ਲੋਕਾਂ ਨੂੰ ਬੀਮਾਰੀਆਂ ਹੋਣ ਦਾ ਖ਼ਤਰਾ ਵੱਧ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8